ਐਡਵੋਕੇਟ ਹਰਜਿੰਦਰ ਧਾਮੀ ਬਣੇ ਐਸ. ਜੀ. ਪੀ. ਸੀ. ਪ੍ਰਧਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 28 October, 2024, 02:26 PM

ਐਡਵੋਕੇਟ ਹਰਜਿੰਦਰ ਧਾਮੀ ਬਣੇ ਐਸ. ਜੀ. ਪੀ. ਸੀ. ਪ੍ਰਧਾਨ
ਅੰਮ੍ਰਿਤਸਰ : ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣ ਗਏ ਹਨ । ਉਨ੍ਹਾਂ ਨੂੰ 107 ਵੋਟਾਂ ਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਾਰੀ ਹੈ । ਇਸ ਜਨਰਲ ਇਜਲਾਸ `ਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋਏ ਹਨ। ਸਾਲਾਨਾ ਜਰਨਲ ਇਜਲਾਸ `ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ. ਜਿਸ ਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਦਰਮਿਆਣ ਵੋਟਾਂ ਦੀ ਪ੍ਰਕ੍ਰਿਆ ਖ਼ਤਮ ਹੋ ਚੁੱਕੀ ਹੈ ਤੇ ਗਿਣਤੀ ਸ਼ੁਰੂ ਹੋ ਚੁੱਕੀ ਹੈ । ਕੁੱਲ 141 ਮੈਂਬਰਾਂ ਨੇ ਵੋਟ ਭੁਗਤਾਈ । ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਹੈ । ਦੋਹਾਂ ਧੜਿਆਂ ਵੱਲੋਂ ਆਪਣੀ ਜਿੱਤ ਨੂੰ ਲੈ ਕੇ ਜ਼ੋਰ ਅਜ਼ਮਾਇਸ਼ ਕੀਤੀ ਗਈ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ `ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਚੋਣ ਹੋਵੇਗੀ, ਇਸ ਵਿਚ ਬਾਹਰੀ ਵਿਅਕਤੀ ਅਤੇ ਮੀਡੀਆ ਨੂੰ ਜਾਣ ਦੀ ਮਨਾਹੀ ਹੈ। ਕੁੱਲ 138 ਮੈਂਬਰ ਵੋਟ ਪਾਉਣ ਲਈ ਜਨਰਲ ਹਾਊਸ ਪਹੁੰਚੇ ਹਨ। ਹੁਣ ਤਕ 100 ਦੇ ਕਰੀਬ ਮੈਂਬਰ ਆਪਣੀ ਵੋਟ ਦਾ ਇਸਤੇਮਾਲ ਕਰ ਚੁੱਕੇ ਹਨ ।