Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਸੁਰੱਖਿਆ ਵਿਭਾਗ ਨੇ ਕਰਵਾਈ ਸਪੋਰਟਸ ਮੀਟ

ਸਮਾਜਿਕ ਸੁਰੱਖਿਆ ਵਿਭਾਗ ਨੇ ਕਰਵਾਈ ਸਪੋਰਟਸ ਮੀਟ

ਸਮਾਜਿਕ ਸੁਰੱਖਿਆ ਵਿਭਾਗ ਨੇ ਕਰਵਾਈ ਸਪੋਰਟਸ ਮੀਟ
-ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਜ਼ਰੂਰੀ : ਡਾ. ਪ੍ਰੀਤੀ ਯਾਦਵ
ਪਟਿਆਲਾ, 28 ਅਕਤੂਬਰ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਜੇ.ਜੇ.ਐਕਟ ਅਧੀਨ ਰਜਿਸਟਰਡ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵਿਖੇ ਰਹਿ ਰਹੇ ਬੱਚਿਆਂ ਲਈ ਦੋ ਦਿਨਾਂ ਸਪੋਰਟਸ ਮੀਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸ਼ਾਮਲ ਹੋਏ । ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਬਹੁਤ ਜ਼ਰੂਰੀ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਜੋ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਦਦ ਕੀਤੀ ਜਾ ਸਕਦੀ ਹੈ ਉਹ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਰਵਾਈ ਸਪੋਰਟਸ ਮੀਟ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜੋ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇ ਰਿਹਾ ਹੈ । ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਕਰਵਾਈ ਸਪੋਰਟਸ ਮੀਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਆਦੇਸ਼ ਅਧੀਨ ਕਰਵਾਈ ਸਪੋਰਟਸ ਮੀਟ ਦੌਰਾਨ ਬੱਚਿਆਂ ਵੱਲੋਂ ਵੱਖ-ਵੱਖ ਆਊਟਡੋਰ ਅਤੇ ਇੰਨਡੋਰ ਗਤੀਵਿਧੀਆਂ ਜਿਸ ਵਿੱਚ ਐਥਲੈਟਿਕਸ, ਰਿਲੇ ਰੇਸ, ਲੋਗ ਜੰਪ, ਟੱਗ ਆਫ਼ ਵਾਰ, ਬੈਡਮਿੰਟਨ, ਪੇਂਟਿੰਗ, ਸਲੋਗਨ, ਕੋਲਾਜ, ਡਿਬੇਟ, ਲੇਖ, ਰੰਗੋਲੀ ਆਦਿ ਵਿੱਚ ਭਾਗ ਲਿਆ ਗਿਆ। ਸੰਸਥਾਵਾਂ ਦੇ ਸਾਰੇ ਬੱਚਿਆਂ ਦੁਆਰਾ ਬਹੁਤ ਹੀ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਭਾਗ ਲਿਆ ਗਿਆ ਅਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ । ਜ਼ਿਕਰਯੋਗ ਹੈ ਕਿ ਇਹਨਾਂ ਬੱਚਿਆ ਦੀ ਪ੍ਰੈਕਟਿਸ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਉਹਨਾਂ ਦੀਆ ਟੀਮਾਂ ਦੁਆਰਾ ਲਗਾਤਾਰ ਬੱਚਿਆ ਨੂੰ ਪ੍ਰੈਕਟਿਸ ਕਰਵਾਈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜੇਤੂ ਹੋਏ ਬੱਚਿਆਂ ਵੱਲੋਂ ਜ਼ੋਨਲ ਅਤੇ ਸਟੇਟ ਲੈਵਲ ਤੇ ਵੀ ਭਾਗ ਲਿਆ ਜਾਵੇਗਾ । ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਆਰ.ਟੀ.ਓ ਨਮਨ ਮਾਰਕੰਨ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top