Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:20 pm

+91 90915 01313 , +91 90916 01313

punjabbanni@gmail.com
punjabbani@yahoo.com

ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੇ ਝੋਨੇ ਦੀ ਲਿਫਟਿੰਗ ਦਾ ਰੋਜ਼ਾਨਾ ਦਾ ਮਿੱਥਿਆ ਟੀਚਾ ਪੂਰਾ ਕਰਨ ਦੀ ਸਖ਼ਤ ਹਦਾਇਤ

ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੇ ਝੋਨੇ ਦੀ ਲਿਫਟਿੰਗ ਦਾ ਰੋਜ਼ਾਨਾ ਦਾ ਮਿੱਥਿਆ ਟੀਚਾ ਪੂਰਾ ਕਰਨ ਦੀ ਸਖ਼ਤ ਹਦਾਇਤ

ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਖਰੀਦੇ ਝੋਨੇ ਦੀ ਲਿਫਟਿੰਗ ਦਾ ਰੋਜ਼ਾਨਾ ਦਾ ਮਿੱਥਿਆ ਟੀਚਾ ਪੂਰਾ ਕਰਨ ਦੀ ਸਖ਼ਤ ਹਦਾਇਤ
-ਡੀ. ਸੀ. ਵੱਲੋਂ ਏ. ਡੀ. ਸੀ., ਐਸ. ਡੀ. ਐਮਜ, ਖਰੀਦ ਏਜੰਸੀਆਂ, ਖੁਰਾਕ ਤੇ ਸਿਵਲ ਸਪਲਾਈਜ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ
-ਲਿਫਟਿੰਗ ‘ਚ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ-ਡਾ. ਪ੍ਰੀਤੀ ਯਾਦਵ
ਪਟਿਆਲਾ, 28 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ ‘ਚ ਹੋਰ ਤੇਜੀ ਲਿਆਉਣ ਅਤੇ ਮਿਥੇ ਟੀਚੇ ਮੁਤਾਬਕ ਚੁਕਾਈ ਕਰਵਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ । ਅੱਜ ਇੱਥੇ ਏ. ਡੀ. ਸੀ. (ਜ) ਇਸ਼ਾ ਸਿੰਗਲ, ਸਮੂਹ ਐਸ. ਡੀ. ਐਮਜ਼, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਖਰੀਦ ਏਜੰਸੀਆਂ, ਜ਼ਿਲ੍ਹਾ ਮੰਡੀ ਅਫ਼ਸਰ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਲਿਫ਼ਟਿੰਗ ਵਿੱਚ ਤੇਜੀ ਲਿਆ ਕੇ ਮੰਡੀਆਂ ਖਾਲੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦੀ ਜਾ ਰਹੀ ਝੋਨੇ ਦੀ ਫ਼ਸਲ ਦੀ ਤੁਰੰਤ ਲਿਫਟਿੰਗ ‘ਚ ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸ. ਡੀ. ਐਮਜ਼ ਤੇ ਹੋਰ ਅਧਿਕਾਰੀ ਜਿੱਥੇ ਪਹਿਲਾਂ ਹੀ ਫੀਲਡ ‘ਚ ਜਾ ਰਹੇ ਹਨ, ਉਥੇ ਇਹ ਵੀ ਪਤਾ ਲਗਾਇਆ ਜਾਵੇ ਕਿ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਤਾਂ ਨਹੀਂ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਸ ਵੀ ਖਰੀਦ ਕੇਂਦਰ ਵਿੱਚ ਕੋਈ ਮੁਸ਼ਕਿਲ ਆ ਰਹੀ ਹੋਵੇ, ਉਸਦਾ ਤੁਰੰਤ ਹੱਲ ਕੱਢਿਆ ਜਾਵੇ ਪਰੰਤੂ ਖਰੀਦੇ ਝੋਨੇ ਦੀ ਲਿਫ਼ਟਿੰਗ ‘ਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ ।

Advertisement
Advertisement
Advertisement
Advertisement
Scroll to Top