Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਧੂੰਏਂ ਅਤੇ ਮਾੜੀ ਹਵਾ ਦੇ ਪੱਧਰ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Monday, 28 October, 2024, 04:01 PM

ਧੂੰਏਂ ਅਤੇ ਮਾੜੀ ਹਵਾ ਦੇ ਪੱਧਰ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ
ਪਟਿਆਲਾ : ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਲ ਰਹੇ ਧੁੰਏ ਕਾਰਣ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਖਰਾਬ ਹੋਣ ਕਾਰਣ ਬੱਚਿਆਂ ਤੇ ਬਜੁਰਗਾਂ ਵਿੱਚ ਖਾਸ ਤੌਰ ਤੇ ਜੋ ਪਹਿਲਾਂ ਹੀ ਅਸਥਮਾਂ ਜਾਂ ਸਾਹ ਦੇ ਰੋਗੀ ਹਨ, ਉਹਨਾਂ ਵਿੱਚ ਇਹਨਾਂ ਰੋਗਾਂ ਦੇ ਲੱਛਣਾਂ ਦੀ ਗੰਭੀਰਤਾ ਦੀ ਸਥਿਤੀ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਸਪਤਾਲ ਵਿੱਚ ਇਹਨਾਂ ਮਰੀਜਾਂ ਦੀ ਆਮਦ ਵਧੀ ਹੈ । ਇਸ ਤੋਂ ਇਲਾਵਾ ਇਸ ਪ੍ਰੋਗਰਾਮ ਦੇ ਅਧੀਨ ਰਾਜਿੰਦਰਾ ਹਸਪਤਾਲ ਵਿਖੇ ਸਾਹ ਦੇ ਰੋਗੀਆਂ ਦੀ ਐਮਰਜੈਂਸੀ ਸੇਵਾਵਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ । ਉਹਨਾਂ ਕਿਹਾ ਕਿ ਆਮ ਤੌਰ ਤੇ ਹਵਾ ਵਿੱਚ ਪ੍ਰਦੂਸ਼ਣ ਕਾਰਣ ਅੱਖਾਂ ਵਿੱਚ ਜਲਨ, ਸਾਹ ਦੀ ਤਕਲੀਫ, ਥਕੇਵਾਂ ਅਤੇ ਚਿੜਚੜਾਪਨ ਦੇ ਲੱਛਣ ਸਾਹਮਣੇ ਆ ਰਹੇ ਹਨ । ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਾਹ ਦੇ ਰੋਗੀਆਂ ਦੀ ਤਕਲੀਫ ਨੂੰ ਦੇਖਦੇ ਹੋਏ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਜਿਲ੍ਹਾ ਐਪੀਡੋਮੋਲੋਜਿਸਟ ਕਮ ਨੋਡਲ ਅਫਸਰ ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਡਾ. ਸੁਮੀਤ ਸਿੰਘ ਨੇ ਧੂੰਏ ਦੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਜਾਣਕਾਰੀ ਦਿੰਦੇ ਦੱਸਿਆ ਕਿ ਹਵਾ ਦੀ ਗੁਣਵੱਤਤਾ ਦੇ ਮਾੜੇ ਸਤੱਰ ਨੂੰ ਦੇਖਦੇ ਹੋਏ ਖੁੱਲੇ ਵਿੱਚ ਸੈਰ, ਸਾਇਕਲਿੰਗ ਅਤੇ ਦੌੜ ਤੋਂ ਗੁਰੇਜ ਕੀਤਾ ਜਾਵੇ।ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਇਆ ਜਾਵੇ, ਕੱਚੀ ਥਾਂ ਅਤੇ ਧੂੜ ਨੂੰ ਉੱਡਣ ਤੋਂ ਬਚਾਉਣ ਲਈ ਪਾਣੀ ਦਾ ਛਿੜਕਾਅ ਕੀਤਾ ਜਾਵੇ। ਸਾਹ ਅਤੇ ਦਮੇ ਦੇ ਰੋਗੀ ਆਪਣੀਆਂ ਦਵਾਈਆਂ ਅਤੇ ਇਨਹੇਲ਼ਰ ਜਰੂਰ ਨਾਲ ਰੱਖਣ । ਟਰੈਫਿਕ ਦੀ ਸੱਮਸਿਆ ਨੂੰ ਘਟਾਉਣ ਲਈ ਵੱਡੀਆਂ ਗੱਡੀਆਂ ਅਤੇ ਬੇਲੋੜੀ ਆਵਾਜਾਈ ਘਟਾਈ ਜਾਵੇ।ਜਿਥੋਂ ਤੱਕ ਹੋ ਸਕੇ ਆਪਣੇ ਸਾਧਨਾਂ ਦੀ ਬਜਾਏ ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕੀਤੀ ਜਾਵੇ। ਘਰਾਂ ਵਿੱਚ ਝਾੜੂ ਦੀ ਬਜਾਏ ਗਿੱੱਲਾ ਪੋਚਾ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ । ਅਗਰਬੱਤੀ, ਪੱਤੇ ਅਤੇ ਕੱਚਰਾ ਨਾ ਜਲਾਇਆ ਜਾਵੇ । ਪਾਰਕਾਂ ਆਦਿ ਥਾਵਾਂ ਤੇ ਇਕੱਠੇ ਹੋਏ ਘਾਹ ਤੇ ਪੱਤੇ ਆਦਿ ਨੂੰ ਜਲਾਉਣ ਦੀ ਬਜਾਏ ਦਬਾਇਆ ਜਾਵੇ ।



Scroll to Top