Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:02 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਸਾਂਝੀਆਂ ਟੀਮਾਂ ਨੇ ਡੀ. ਏ. ਪੀ. ਖਾਦ ਡੀਲਰਾਂ ਦੀ ਕੀਤੀ ਚੈਕਿੰਗ

ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਸਾਂਝੀਆਂ ਟੀਮਾਂ ਨੇ ਡੀ. ਏ. ਪੀ. ਖਾਦ ਡੀਲਰਾਂ ਦੀ ਕੀਤੀ ਚੈਕਿੰਗ

ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਸਾਂਝੀਆਂ ਟੀਮਾਂ ਨੇ ਡੀ. ਏ. ਪੀ. ਖਾਦ ਡੀਲਰਾਂ ਦੀ ਕੀਤੀ ਚੈਕਿੰਗ
-ਡੀ.ਏ.ਪੀ. ਖਾਦ ਦੀ ਕੀਮਤ ਵੱਧ ਵਸੂਲਣ ਵਾਲਿਆਂ ਤੇ ਖਾਦ ਨਾਲ ਹੋਰ ਵਸਤੂ ਖਰੀਦਣ ਦਾ ਜ਼ੋਰ ਪਾਉਣ ਵਾਲੇ ਵਿਕਰੇਤਾਵਾਂ ਦੀ ਸੂਚਨਾ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ : ਡਾ. ਜਸਵਿੰਦਰ ਸਿੰਘ
ਪਟਿਆਲਾ, 28 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰਾਮ ਸਿੰਘ ਸੰਧੂ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ. ਏ. ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖਾਦ ਡੀਲਰ ਮੈਸ. ਗੁਪਤਾ ਐਗਰੋ ਸੇਲਜ਼ ਏਜੰਸੀ, ਭੁਨਰਹੇੜੀ, ਮੈਸ. ਕ੍ਰਿਸ਼ਨਾ ਪੈਸਟੀਸਾਈਡਜ, ਸਮਾਣਾ, ਮੈਸ. ਨਵੀਨ ਪੈਸਟੀਸਾਈਡਜ, ਸਮਾਣਾ, ਮੈਸ. ਗਰਗ ਫਰਟੀਲਾਈਜ਼ਰ, ਸਮਾਣਾ, ਮੈਸ. ਸਮਾਣਾ ਐਗਰੋ ਸੈਂਟਰ, ਸਮਾਣਾ ਅਤੇ ਮੈਸ. ਅਗਰਵਾਲ ਫਰਟੀਲਾਈਜ਼ਰ, ਸਮਾਣਾ ਅਤੇ ਸਹਿਕਾਰੀ ਸਭਾ ਘਮਰੌਦਾ, ਸੌਜਾ ਅਤੇ ਰੋਹਟੀ ਮੌੜਾ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਰੇਟ ਤੋਂ ਜ਼ਿਆਦਾ ਡੀ. ਏ. ਪੀ ਖਾਦ ਦਿੰਦਾ ਹੈ ਅਤੇ ਡੀ.ਏ.ਪੀ ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸ੍ਰੀ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਸ੍ਰੀ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਸ੍ਰੀ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਸ੍ਰੀ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਸ੍ਰੀ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਸ੍ਰੀ ਅਨੁਰਾਗ ਅੱਤਰੀ (97819-90390) ਨਾਲ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top