ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਵਿੱਚ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਵਿੱਚ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ
ਅਧਿਕਾਰੀਆਂ ਨੂੰ ਲਿਫਟਿੰਗ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ
ਆੜ੍ਹਤੀ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ ਦੀ ਤਰਫੋਂ ਪ੍ਰਸ਼ਾਸਨ ਨੂੰ ਦਿੱਤਾ ਜਾ ਰਿਹਾ ਹੈ ਪੂਰਨ ਸਹਿਯੋਗ – ਨਰਿੰਦਰ ਕੌਰ ਭਰਾਜ
ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਬੀਤੀ ਸ਼ਾਮ ਤੱਕ 2 ਲੱਖ 48 ਹਜ਼ਾਰ 442 ਮੀਟ੍ਰਿਕ ਟਨ ਝੋਨੇ ਦੀ ਖਰੀਦ
ਕਿਸਾਨਾਂ ਨੂੰ ਖਰੀਦੇ ਝੋਨੇ ਦੀ 426.88 ਕਰੋੜ ਦੀ ਅਦਾਇਗੀ ਕੀਤੀ
ਭਵਾਨੀਗੜ੍ਹ/ਸੰਗਰੂਰ, 28 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਅਨਾਜ ਮੰਡੀ ਭਵਾਨੀਗੜ੍ਹ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਕੀਤੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਝੋਨੇ ਦੇ ਸੀਜ਼ਨ ਨਾਲ ਸੰਬੰਧਿਤ ਹਰ ਵਰਗ ਨੂੰ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹੋਏ ਹਨ, ਜਿਨ੍ਹਾਂ ਨੂੰ ਯਕੀਨੀ ਬਣਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ । ਆਪਣੇ ਦੌਰੇ ਦੌਰਾਨ ਉਹਨਾਂ ਨੇ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲਿਆ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆੜਤੀ ਐਸੋਸੀਏਸ਼ਨ ਅਤੇ ਸੈਲਰ ਮਾਲਕਾਂ ਦੀ ਤਰਫੋਂ ਵੀ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਛੇਤੀ ਹੀ ਵਿਧਾਨ ਸਭਾ ਹਲਕਾ ਸੰਗਰੂਰ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਤੇਜ਼ੀ ਨਾਲ ਨੇਪਰੇ ਚੜਾਈ ਜਾਵੇਗੀ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 2 ਲੱਖ 77 ਹਜ਼ਾਰ 542 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ਵਿੱਚੋਂ 2 ਲੱਖ 48 ਹਜ਼ਾਰ 442 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਦੱਸਿਆ ਕਿ ਖਰੀਦੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 426.88 ਕਰੋੜ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ 1 ਲੱਖ 6 ਹਜ਼ਾਰ 290 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ । ਡੀ.ਸੀ ਨੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਮੁੜ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਖਰੀਦੀ ਜਾਣ ਵਾਲੀ ਜਿਣਸ ਦੀ ਨਿਰਧਾਰਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫਸਲ ਦੀ ਆਮਦ ਦੀ ਸੰਭਾਵਨਾ ਵਧਣ ਦੇ ਮੱਦੇਨਜ਼ਰ ਲੋੜੀਦੇ ਢੁਕਵੇ ਪ੍ਰਬੰਧ ਕੀਤੇ ਜਾਣ । ਇਸ ਮੌਕੇ ਐਸਡੀਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਪ੍ਰਦੀਪ ਮਿੱਤਲ, ਨਰਿੰਦਰ ਹਾਕੀ, ਸ਼ਿੰਦਰਪਾਲ ਕੌਰ, ਕਰਨੈਲ ਮਾਝੀ, ਸੁੱਖੀ ਮਾਝੀ ਅਤੇ ਗੁਰਪ੍ਰੀਤ ਸਿੰਘ ਫੱਗੂਵਾਲਾ ਵੀ ਹਾਜ਼ਰ ਸਨ ।
