Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:41 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ

ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ

ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ
ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿੱਲੀ ਸਰਕਾਰ ਨਾਲ ਕੀਤੀ ਮੀਟਿੰਗ
ਸ਼ਹਿਰੀ ਵਿਕਾਸ ਸਬੰਧੀ ਦਿੱਲੀ ਮਾਡਲ ਤੋਂ ਪੰਜਾਬ ਨੂੰ ਹੋਵੇਗਾ ਵਿਆਪਕ ਲਾਭ
ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ । ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ ਇਸ ਵਿੱਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ।

ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ ‘ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਤਰਜ਼ ‘ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਮੁਹਾਰਤ ਦਾ ਭਰਪੂਰ ਲਾਭ ਲਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਬਿਤ ਹੋ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਹਿਰੀ ਵਿਕਾਸ ਅਤੇ ਯੋਜਨਾਬੰਦੀ ਦੇ ਖੇਤਰ ‘ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਿਕਾਸ ਦੇ ਸਬੰਧ ਵਿੱਚ ਦਿੱਲੀ ਮਾਡਲ ਪੂਰੇ ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ, ਇਸ ਲਈ ਪੰਜਾਬ ਨੂੰ ਇਸ ਦਾ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਵੱਲ ਕੇਂਦਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰੇਕ ਕਦਮ ਦਾ ਉਦੇਸ਼ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਅਤੇY ਉਨ੍ਹਾਂ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਵਿੱਚ ਪਏ ਟੋਇਆਂ, ਪੈਚ ਵਰਕ ਅਤੇ ਹੋਰ ਟੁੱਟ-ਭੱਜ ਆਦਿ ਦੀ ਪਛਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਢੁਕਵੀਂ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ‘ਤੇ ਬਲੈਕ ਸਪਾਟ ਦੀ ਪਛਾਣ ਕਰਨ ਅਤੇ ਲਾਈਟਾਂ ਲਗਾਉਣ ਲਈ ਏ.ਆਈ. ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ‘ਤੇ ਅਲਰਟ ਭੇਜਣ ਅਤੇ ਵੱਧ ਤੋਂ ਵੱਧ ਤਿੰਨ ਘੰਟਿਆਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਗਿਆ।

Advertisement
Advertisement
Advertisement
Advertisement
Scroll to Top