Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ

ਦੁਆਰਾ: News ਪ੍ਰਕਾਸ਼ਿਤ :Friday, 16 June, 2023, 03:59 PM

ਈ.ਵੀ.ਐਮ, ਵੀ.ਵੀ.ਪੈਟ, ਪੋਸਟਲ ਬੈਲਟ ਸਮੇਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 16 ਜੂਨ:
ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਸਹਾਇਕ ਕਮਿਸ਼ਨਰ ਰਾਜ ਕਰ ਲੁਧਿਆਣਾ-1 ਜਗਦੀਪ ਸਿੰਘ ਸਹਿਗਲ ਵੱਲੋਂ ਟ੍ਰੇਨਿੰਗ ਦਿੱਤੀ ਗਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਜਗਦੀਪ ਸਿੰਘ ਸਹਿਗਲ ਵੱਲੋਂ ਈ.ਵੀ.ਐਮ., ਵੀ.ਵੀ.ਪੈਟ, ਪੋਸਟਲ ਬੈਲਟ, ਈ.ਟੀ.ਪੀ.ਬੀ.ਐਸ., ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੀ ਘੋਸ਼ਣਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਰਾਜ ਪੱਧਰੀ ਮਾਸਟਰ ਟ੍ਰੇਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਸ ਸਾਰੀ ਸਿਖਲਾਈ ਨੂੰ ਪੰਜ ਪੜਾਵਾਂ ਵਿੱਚ ਵੰਡਕੇ ਸਾਰੇ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਲੈਕਟਰੋਨਿਕ ਵੋਟਿੰਗ ਮਸ਼ੀਨ, ਵੀ.ਵੀ.ਪੈਟ, ਪੋਸਟਲ ਬੈਲਟ, ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੀ ਘੋਸ਼ਣਾ ਸਮੇਤ ਚੋਣ ਪ੍ਰਕਿਰਿਆ ਦੀ ਪੂਰੀ ਕਾਰਜਪ੍ਰਣਾਲੀ ਦੀ ਸਿਖਲਾਈ ਦਿੱਤੀ ਗਈ ਹੈ।
ਇਸ ਦੌਰਾਨ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਅਧਿਕਾਰੀ, ਐਸ.ਡੀ.ਐਮ. ਲੁਧਿਆਣਾ ਹਰਜਿੰਦਰ ਸਿੰਘ, ਐਸ.ਡੀ.ਐਮ. ਪਾਇਲ ਜਸਲੀਨ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਰਾਮ ਜੀ ਲਾਲ ਅਤੇ ਹੋਰ ਮੌਜੂਦ ਸਨ।