Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਨੇ ਐਨ. ਜੀ. ਓਜ਼ ਦੇ ਸਹਿਯੋਗ ਨਾਲ ਪਲਾਸਟਿਕ ਇਕੱਠਾ ਕਰਨ ਦੀ ਮੁਹਿੰਮ ਚਲਾਈ

ਨਗਰ ਨਿਗਮ ਨੇ ਐਨ. ਜੀ. ਓਜ਼ ਦੇ ਸਹਿਯੋਗ ਨਾਲ ਪਲਾਸਟਿਕ ਇਕੱਠਾ ਕਰਨ ਦੀ ਮੁਹਿੰਮ ਚਲਾਈ

ਨਗਰ ਨਿਗਮ ਨੇ ਐਨ. ਜੀ. ਓਜ਼ ਦੇ ਸਹਿਯੋਗ ਨਾਲ ਪਲਾਸਟਿਕ ਇਕੱਠਾ ਕਰਨ ਦੀ ਮੁਹਿੰਮ ਚਲਾਈ
-ਕਮਿਸ਼ਨਰ ਡਾ. ਰਜਤ ਉਬਰਾਏ ਤੇ ਪਟਿਆਲਾ ਦੇ ਸਮਾਜ ਸੇਵੀਆਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚੋਂ ਇਕੱਠਾ ਕੀਤਾ ਪਲਾਸਟਿਕ ਤੇ ਲਿਫ਼ਾਫ਼ੇ
ਪਟਿਆਲਾ, 27 ਅਕਤੂਬਰ : ਨਗਰ ਨਿਗਮ ਪਟਿਆਲਾ ਵੱਲੋਂ ਕਮਿਸ਼ਨਰ ਡਾ. ਰਜਤ ਓਬਰਾਏ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਮੈਡੀਕਲ ਅਫ਼ਸਰ ਡਾ. ਨਵਿੰਦਰ ਸਿੰਘ ਦੀ ਅਗਵਾਈ ਹੇਠ ਪਲਾਸਟਿਕ ਇਕੱਠਾ ਕਰਨ ਦੀ ਸਫ਼ਲ ਮੁਹਿੰਮ ਚਲਾਈ।ਇਸ ਪਹਿਲਕਦਮੀ ਵਿੱਚ ਕਾਰਪੋਰੇਸ਼ਨ ਦੀ ਹੈਲਥ ਟੀਮ ਅਤੇ ਜਨਹਿਤ ਸਮਿਤੀ ਪਟਿਆਲਾ, ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਸਮੇਤ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਨੇ ਹਿੱਸਾ ਲਿਆ ।ਪਾਸੀ ਰੋਡ ਅਤੇ ਬਾਰਾਂਦਰੀ ਗਾਰਡਨ ‘ਤੇ ਵਾਤਾਵਰਣ ਪਾਰਕ ਵਿਖੇ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਾਮਲ ਸਾਰੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਕਮਿਸ਼ਨਰ ਡਾ. ਰਜਤ ਓਬਰਾਏ ਨੇ ਗੈਰ ਸਰਕਾਰੀ ਸੰਗਠਨਾਂ ਦੇ ਮੁੱਖ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਵਿੱਚ ਵਿਨੋਦ ਸ਼ਰਮਾ, ਐਚ.ਐਸ. ਲਾਂਬਾ, ਅਤੇ ਜਤਵਿੰਦਰ ਗਰੇਵਾਲ ਸ਼ਾਮਲ ਸਨ । ਕਮਿਸ਼ਨਰ ਡਾ. ਓਬਰਾਏ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਵਾਤਾਵਰਣ ਦੀ ਸਥਿਰਤਾ ਪ੍ਰਤੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸਮਾਜ ਸੇਵੀ ਸੰਸਥਾਵਾਂ ਨੇ ਪਲਾਸਟਿਕ ਚੁੱਕਣ ਦੀ ਮੁਹਿੰਮ ਨੂੰ ਇੱਕ ਨਿਯਮਤ ਮੁਹਿੰਮ ਬਣਾਉਣ ਦਾ ਸੰਕਲਪ ਲਿਆ ਗਿਆ ਹੈ, ਜੋ ਹਰ ਸ਼ਨੀਵਾਰ ਸਵੇਰੇ 6 ਵਜੇ ਤੋਂ ਸਵੇਰੇ 8 ਵਜੇ ਤੱਕ ਚਲਾਈ ਜਾਵੇਗੀ ।

Advertisement
Advertisement
Advertisement
Advertisement
Scroll to Top