Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:24 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
ਕੋਟਕਪੂਰਾ ‘ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ
ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 27 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ । ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ । ਮੀਟਿੰਗ ਦੌਰਾਨ ਸਪੀਕਰ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਮੰਡੀ ਵਿੱਚ 16.62 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 13.60 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਵਿੱਚਲੇ ਖਰੀਦ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 66977 ਮੀਟਰਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 41 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦੇ ਗਏ ਕੁੱਲ ਝੋਨੇ ਵਿੱਚੋਂ 134635 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ ।

Advertisement
Advertisement
Advertisement
Advertisement
Scroll to Top