Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈ ਕੋਰਟ ਕੀਤਾ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ

ਦਿੱਲੀ ਹਾਈ ਕੋਰਟ ਕੀਤਾ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ

ਦਿੱਲੀ ਹਾਈ ਕੋਰਟ ਕੀਤਾ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ. ਐੱਫ. ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ਸਬੰਧੀ ਦਿੱਲੀ ਪੁਲਸ ਵੱਲੋਂ ਦਾਇਰ ਰੱਦ ਰਿਪੋਰਟ ਦੀ ਸੁਣਵਾਈ ਕਰਨ ਵਾਲਾ ਜੱਜ ਵੀ ਸ਼ਾਮਲ ਹੈ।ਹਾਈ ਕੋਰਟ ਨੇ ਜਾਰੀ ਕੀਤੇ ਦੋ ਵੱਖ-ਵੱਖ ਨੋਟੀਫਿਕੇਸ਼ਨਾਂ ਵਿੱਚ ਦਿੱਲੀ ਨਿਆਂਇਕ ਸੇਵਾ ਵਿੱਚ 233 ਨਿਆਂਇਕ ਅਧਿਕਾਰੀਆਂ ਅਤੇ ਦਿੱਲੀ ਉੱਚ ਨਿਆਂਇਕ ਸੇਵਾ ਵਿੱਚ 23 ਨਿਆਂਇਕ ਅਧਿਕਾਰੀਆਂ ਨੂੰ ਨਵੀਂਆਂ ਨਿਯੁਕਤੀਆਂ ਦਿੱਤੀਆਂ ਹਨ। ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੇ ਸ਼ੁੱਕਰਵਾਰ ਨੂੰ ਤਬਾਦਲਿਆਂ ਦੀ ਸੂਚੀ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀ ਸੀ। ਤਬਾਦਲੇ ਤੋਂ ਇਲਾਵਾ ਇਨ੍ਹਾਂ ਨਿਯੁਕਤੀਆਂ ਵਿੱਚ ਸਿਖਲਾਈ ਪੂਰੀ ਹੋਣ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰੀਬ 70 ਨਿਆਂਇਕ ਅਧਿਕਾਰੀਆਂ ਦੀਆਂ ਤਾਇਨਾਤੀਆਂ ਵੀ ਸ਼ਾਮਲ ਹਨ। ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ । ਮਾਣਯੋਗ ਚੀਫ਼ ਜਸਟਿਸ ਅਤੇ ਇਸ ਅਦਾਲਤ ਦੇ ਮਾਣਯੋਗ ਜੱਜਾਂ ਨੇ ਤੁਰੰਤ ਪ੍ਰਭਾਵ ਨਾਲ ਦਿੱਲੀ ਨਿਆਂਇਕ ਸੇਵਾਵਾਂ ਵਿੱਚ ਨਿਯੁਕਤੀਆਂ/ਤਬਾਦਲੇ ਕੀਤੇ ਹਨ।’’ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਾਮਲੇ ਦੀ ਸੁਣਵਾਈ ਕਰ ਰਹੇ ਪਟਿਆਲਾ ਹਾਊਸ ਅਦਾਲਤ ਦੇ ਵਿਸ਼ੇਸ਼ ਜੱਜ (ਪੋਕਸੋ) ਛਵੀ ਕਪੂਰ ਨੂੰ ਵਿਸ਼ੇਸ਼ ਜੱਜ ਵਜੋਂ ਰਾਊਜ਼ ਐਵੇਨਿਊ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top