60 ਸਾਲਾ ਬਜ਼ੁਰਗ 5 ਸਾਲ ਦੀ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਗ੍ਰਿਫ਼ਤਾਰ

60 ਸਾਲਾ ਬਜ਼ੁਰਗ 5 ਸਾਲ ਦੀ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਗ੍ਰਿਫ਼ਤਾਰ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿਚ ਇਕ ਪਾਰਕ ਵਿਚ ਖੇਡ ਰਹੀ 5 ਸਾਲ ਦੀ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਇਕ 60 ਸਾਲਾ ਬਜ਼ੁਰਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵਿਵੇਕ ਵਿਹਾਰ ਪੁਲਸ ਸਟੇਸ਼ਨ ਵਿਚ 5 ਸਾਲ ਦੀ ਬੱਚੀ ਨਾਲ ਛੇੜਛਾੜ ਦੀ ਸੂਚਨਾ ਮਿਲੀ ਸੀ । ਪੀੜਤਾ ਦੇ ਪਿਤਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਨੇ ਆਪਣੇ ਘਰ ਨੇੜੇ ਕੁਝ ਲੋਕਾਂ ਨੂੰ ਇਕੱਠੇ ਹੋਏ ਦੇਖਿਆ । ਉਨ੍ਹਾਂ ਵਿੱਚੋਂ ਇਕ ਨੇ ਉਸ ਨੂੰ ਇਕ ਕਥਿਤ ਵੀਡੀਓ ਕਲਿੱਪ ਦਿਖਾਈ ਜਿਸ ਵਿਚ ਉਨ੍ਹਾਂ ਦਾ ਗੁਆਂਢੀ ਉਨ੍ਹਾਂ ਦੀ ਧੀ ਨੂੰ ਅਣਉੱਚਿਤ ਢੰਗ ਨਾਲ ਛੂੰਹਦਾ ਹੋਇਆ ਦੇਖਿਆ ਗਿਆ ਸੀ । ਘਟਨਾ ਸਮੇਂ ਲੜਕੀ ਨੇੜੇ ਦੀ ਪਾਰਕ ਵਿਚ ਖੇਡ ਰਹੀ ਸੀ । ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ । ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਣਵਿਆਹਿਆ ਹੈ ਅਤੇ ਆਪਣੇ ਰਿਸ਼ਤੇਦਾਰ ਕੋਲ ਰਹਿ ਰਿਹਾ ਸੀ।
