ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਵੇਲੇ ਦੀ ਵੀਡੀਓ ਜਨਤਕ ਕਰਨ ਦੀ ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਕੀਤੀ ਸ੍ਰੀ ਜਥੇਦਾਰ ਅਕਾਲ ਤਖਤ ਨੂੰ ਅਪੀਲ
ਦੁਆਰਾ: Punjab Bani ਪ੍ਰਕਾਸ਼ਿਤ :Monday, 28 October, 2024, 11:56 AM

ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਵੇਲੇ ਦੀ ਵੀਡੀਓ ਜਨਤਕ ਕਰਨ ਦੀ ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਕੀਤੀ ਸ੍ਰੀ ਜਥੇਦਾਰ ਅਕਾਲ ਤਖਤ ਨੂੰ ਅਪੀਲ
ਅੰਮ੍ਰਿਤਸਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਵੇਲੇ ਦੀ ਵੀਡੀਓ ਜਨਤਕ ਕੀਤੀ ਜਾਵੇ । ਇਥੇ ਹੀ ਬਸ ਨਹੀਂ ਇਕ ਅਪੀਲ ਵਿਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਸਰਵਉਚ ਹਨ ਤੇ ਜਿਹੜਾ ਵਿਵਾਦ ਚਲ ਰਿਹਾ ਹੈ, ਉਸਨੂੰ ਵੇਖਦਿਆਂ ਅਸੀਂ ਅਪੀਲ ਕਰਦੇ ਹਾਂ ਕਿ ਜੇਕਰ ਸੰਭਵ ਹੋਵੇ ਤਾਂ ਵੀਡੀਓ ਜਨਤਕ ਕੀਤੀ ਜਾਵੇ ਤਾਂ ਜੋ ਵਿਵਾਦ ਖਤਮ ਹੋ ਸਕੇ ।