Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:50 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ

ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ
18 ਸਾਲ ਦੀਆਂ ਸੇਵਾਵਾਂ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ
ਚੰਡੀਗੜ, 16 ਜੂਨ 2023 : ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ 18 ਸਾਲ ਸੇਵਾਵਾਂ ਨਿਭਾਉਣ ਉਪਰੰਤ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ। ਓਲੰਪੀਅਨ ਰੰਧਾਵਾ ਨੇ ਬੀਤੇ ਦਿਨੀਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੂੰ ਪੱਤਰ ਲਿਖ ਕੇ ਸੇਵਾ ਇੱਛਾ ਨਾਲ ਆਪਣਾ ਅਹੁਦਾ ਛੱਡਣ ਦੇ ਫੈਸਲੇ ਤੋਂ ਜਾਣੂੰ ਕਰਵਾਇਆ। 85 ਵਰਿਆਂ ਨੂੰ ਢੁੱਕੇ ਸ. ਰੰਧਾਵਾ ਨੇ ਆਪਣੇ ਕਾਰਜਕਾਲ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਵਧਦੀ ਉਮਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਹੁਣ ਆਪਣਾ 100 ਫੀਸਦੀ ਸਮਾਂ ਨਹੀਂ ਦੇ ਸਕਦੇ ਅਤੇ ਮੌਕਾ ਆ ਗਿਆ ਹੈ ਕਿ ਨੌਜਵਾਨ ਅਥਲੀਟਾਂ ਹੱਥ ਨਹੀਂ ਜ਼ਿੰਮੇਵਾਰੀ ਸੌਂਪੀ ਜਾਵੇ।
ਗੁਰਬਚਨ ਸਿੰਘ ਰੰਧਾਵਾ ਦੇ ਕਾਰਜਕਾਲ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਹਨ ਜਿਨਾਂ ਵਿੱਚ ਭਾਰਤ ਨੂੰ ਨੀਰਜ ਚੋਪੜਾ ਦੇ ਰੂਪ ਵਿੱਚ ਦੇਸ਼ ਦਾ ਪਹਿਲਾ ਓਲੰਪਿਕ ਚੈਂਪੀਅਨ ਅਥਲੀਟ ਮਿਲਿਆ। ਅੰਜੂ ਬੌਬੀ ਜਾਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ। ਇਸ ਤੋਂ ਇਲਾਵਾ ਭਾਰਤੀ ਅਥਲੀਟਾਂ ਵੱਲੋਂ ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ ਖੇਡਾਂ, ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਸਣੇ ਵੱਡੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਗਿਆ।
ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਨੇ ਕਿਹਾ ਕਿ ਅਥਲੈਟਿਕਸ ਉਨਾਂ ਦੇ ਖੂਨ ਵਿੱਚ ਹੈ ਅਤੇ ਉਨਾਂ ਨੂੰ ਇਹ ਖੁਸ਼ੀ ਹੈ ਕਿ ਜਿਹੜਾ ਸੁਫਨਾ ਉਨਾਂ ਸਮੇਤ ਮਿਲਖਾ ਸਿੰਘ, ਪੀ.ਟੀ.ਊਸ਼ਾ ਜਿਹੇ ਅਥਲੀਟਾਂ ਤੋਂ ਪੂਰਾ ਨਹੀਂ ਹੋਇਆ, ਉਹ ਨੀਰਜ ਚੋਪੜਾ ਨੇ ਪੂਰਾ ਕੀਤਾ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਡਿਕੈਥਲਨ ਵਿੱਚ ਸੋਨ ਤਮਗਾ ਅਤੇ 1964 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ 110 ਮੀਟਰ ਹਰਡਲਜ਼ ਦੌੜ ਦੇ ਫ਼ਾਈਨਲ ਵਿੱਚ ਪੰਜਵੇਂ ਸਥਾਨ ਉਤੇ ਆਉਣ ਵਾਲੇ ਸ. ਰੰਧਾਵਾ ਨੂੰ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ ਵੀ ਮਿਲਿਆ ਹੈ।ਉਹ ਟੋਕੀਓ ਓਲੰਪਿਕਸ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ।
ਅੰਮਿ੍ਰਤਸਰ ਜ਼ਿਲੇ ਦੇ ਪਿੰਡ ਨੰਗਲੀ (ਮਹਿਤਾ) ਵਿਖੇ 6 ਜੂਨ 1939 ਨੂੰ ਜਨਮੇ ਸ. ਰੰਧਾਵਾ ਸੀ.ਆਰ.ਪੀ.ਐਫ. ਵਜੋਂ ਕਮਾਂਡੈਂਟ ਰਿਟਾਇਰ ਹੋਏ ਹਨ। ਉਨਾਂ ਆਪਣੇ ਕਰੀਅਰ ਵਿੱਚ ਅਥਲੀਟ ਤੋਂ ਇਲਾਵਾ ਕੋਚ, ਸਰਕਾਰੀ ਨਿਗਰਾਨ, ਚੋਣ ਕਮੇਟੀ ਦੇ ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਉਨਾਂ ਆਪਣੇ ਕਾਰਜਕਾਲ ਦੌਰਾਨ ਸੁਰੇਸ਼ ਕਲਮਾਡੀ, ਡਾ. ਲਲਿਤ ਭਨੋਟ ਤੇ ਡਾ. ਐਡੀਲੇ ਜੇ ਸੁਮਾਰੀਵਾਲਾ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਡਾ. ਸੁਮਾਰੀਵਾਲਾ ਤੇ ਅੰਜੂ ਬੌਬੀ ਜਾਰਜ ਦੀ ਅਗਵਾਈ ਹੇਠ ਅਥਲੈਟਿਕਸ ਫੈਡਰੇਸ਼ਨ ਇਸ ਖੇਡ ਨੂੰ ਹੋਰ ਸਿਖਰਾਂ ਉਤੇ ਲਿਜਾਏਗੀ।
ਸ. ਰੰਧਾਵਾ ਦੇ ਪਰਿਵਾਰ ਵਿੱਚ ਉਨਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ, ਪਤਨੀ ਜਸਵਿੰਦਰ ਤੇ ਪੁੱਤਰ ਰਣਜੀਤ ਸਿੰਘ ਰੰਧਾਵਾ ਜਿੱਥੇ ਅਥਲੀਟ ਰਹੇ ਹਨ ਉਥੇ ਭਰਾ ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਮੁੱਖ ਕੋਚ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਨਵੀਂ ਦਿੱਲੀ ਵਿਖੇ ਰਹਿੰਦੇ ਓਲੰਪੀਅਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ। ਪੰਜਾਬ ਸਰਕਾਰ ਵੱਲੋਂ ਸ. ਰੰਧਾਵਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਫਿਜ਼ੀਕਲ ਐਜੂਕੇਸ਼ਨ ਦੀ ਪਾਠ ਪੁਸਤਕ ਵਿੱਚ ਵੀ ਸ਼ਾਮਲ ਕੀਤੀ ਗਈ।

Advertisement
Advertisement
Advertisement
Advertisement
Scroll to Top