Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:00 am

+91 90915 01313 , +91 90916 01313

punjabbanni@gmail.com
punjabbani@yahoo.com

ਠੰਡ ਦੇ ਮੌਸਮ ਦੇ ਚਲਦਿਆਂ ਪੰਜਾਬ `ਚ ਸਕੂਲਾਂ ਦਾ ਸਮਾਂ ਬਦਲਿਆ

ਠੰਡ ਦੇ ਮੌਸਮ ਦੇ ਚਲਦਿਆਂ ਪੰਜਾਬ `ਚ ਸਕੂਲਾਂ ਦਾ ਸਮਾਂ ਬਦਲਿਆ

ਠੰਡ ਦੇ ਮੌਸਮ ਦੇ ਚਲਦਿਆਂ ਪੰਜਾਬ `ਚ ਸਕੂਲਾਂ ਦਾ ਸਮਾਂ ਬਦਲਿਆ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ । ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ । ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਵੇਗਾ।ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ । ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ ਪਰ ਸਕੂਲ ਲੱਗਣ ਦਾ ਪਹਿਲਾ ਦਿਨ ਸੋਮਵਾਰ ਹੋਵੇਗਾ, ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ । ਪੰਜਾਬ ਭਰ ’ਚ 19 ਹਜ਼ਾਰ ਤੋਂ ਵੱਧ ਸਕੂਲ ਹਨ । ਜਿਨ੍ਹਾਂ `ਤੇ ਉਪਰੋਕਤ ਹੁਕਮ ਲਾਗੂ ਹੋਣਗੇ । ਪੰਜਾਬ ਵਿਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿਚ 3 ਵਾਰ ਬਦਲਦਾ ਹੈ । 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ । ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ । 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ ।

Advertisement
Advertisement
Advertisement
Advertisement
Scroll to Top