Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:53 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ

ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ

ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਦਾ ‘ਸਹੁੰ ਚੁੱਕ ਸਮਾਗਮ’ ਨਵੰਬਰ ਦੇ ਦੂਸਰੇ ਹਫ਼ਤੇ ’ਚ ਹੋਵੇਗਾ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਸਰਪੰਚਾਂ ਨੂੰ ਹਲਫ਼ ਦਿਵਾਉਣਗੇ, ਇਹ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਚ ਹੋਣ ਦੀ ਸੰਭਾਵਨਾ ਹੈ ਕਿਉਕਿ ਕੁਝ ਦਿਨਾਂ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਵੀ ਹੈ।ਜਾਣਕਾਰੀ ਅਨੁਸਾਰ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਨੂੰ ਦੋ ਪੜਾਵਾਂ ਵਿਚ ਸਹੁੰ ਚੁਕਾਈ ਜਾਵੇਗੀ । ਪਹਿਲੇ ਪੜਾਅ ’ਚ ਸਿਰਫ਼ ਸਰਪੰਚਾਂ ਨੂੰ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। ਨਵੇਂ ਚੁਣੇ ਪੰਚਾਂ ਨੂੰ ਦੂਸਰੇ ਪੜਾਅ ਵਿਚ ਜ਼ਿਲ੍ਹਾਵਾਰ ਸਹੁੰ ਚੁਕਾਈ ਜਾਵੇਗੀ । ਸ਼ਨਿੱਚਰਵਾਰ ਨੂੰ ਇਸ ਸੰਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ ਵੀ ਕੀਤੀ ਜਾ ਰਹੀ ਹੈ । ਇਸ ਤੋਂ ਪਹਿਲਾ ਕੈਪਟਨ ਸਰਕਾਰ ਸਮੇਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਪਟਿਆਲਾ ‘ਚ ਕਰਵਾਇਆ ਗਿਆ ਸੀ ਅਤੇ ਪੰਜ ਕਰੋੜ ਦਾ ਬਜਟ ਰੱਖਿਆ ਗਿਆ ਸੀ ।

Advertisement
Advertisement
Advertisement
Advertisement
Scroll to Top