ਰਾਜ ਪੱਧਰੀ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ

ਰਾਜ ਪੱਧਰੀ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ
– ਰਾਜ ਪੱਧਰ ’ਤੇ ਮੁੜ ਚਮਕਿਆ ਮਲਟੀਪਰਪਜ ਸਕੂਲ ਦਾ ਨਾਮ
ਪਟਿਆਲਾ : ਪਿਛਲੇ ਦਿਨੀ ਸਕੂਲੀ ਸਿੱਖਿਆ ਵਿਭਾਗ ਦੇ ਆਡੀਟੋਰੀਅਮ ਮੋਹਾਲੀ ਵਿਖੇ ਰਾਜ ਪੱਧਰੀ ਕਲਾ ਉਤਸਵ 2024
ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ 11ਵੀਂ ਜਮਾਤ ਦੇ ਵਿਦਿਆਰਥੀ ਵਿਨੈਪਾਲ ਸਿੰਘ ਨੇ ਭਾਗ ਲੈਂਦਿਆਂ ਸੂਬੇ ਭਰ ਦੇ ਪੇਂਟਿੰਗ 2-ਡੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸਬੰਧੀ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਨੇ ਦੱਸਿਆ ਕਿ ਉਕਤ ਵਿਦਿਆਰਥੀ ਨੇ ਰਾਜ ਪੱਧਰ ’ਤੇ ਸਕੂਲ ਦਾ ਨਾਮ ਚਮਕਾਇਆ ਹੈ, ਜਿਸ ਦੇ ਚੱਲਦਿਆਂ ਵਿਦਿਆਰਥੀ ਵਿਨੈਪਾਲ ਸਿੰਘ ਨੂੰ ਸਵੇਰ ਦੀ ਸਭਾ ਦੌਰਾਨ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ । ਇਸ ਮੌਕੇ ਪ੍ਰਿੰਸੀਪਲ ਵਿਜੈ ਕਪੂਰ ਅਤੇ ਸਟੇਟ ਅਵਾਰਡੀ ਆਰਟ ਐਂਡ ਕਰਾਫਟ ਅਧਿਆਪਕ ਸੁਖਵੀਰ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਇਸੇ ਵਿਦਿਆਰਥੀ ਨੇ 2023 ਵਿੱਚ ਵੀ ਰਾਜ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਸੀ । ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਿਨੈਪਾਲ ਸਿੰਘ ਸ਼ੁਰੂ ਤੋਂ ਬਹੁਤ ਮਿਹਨਤੀ ਰਿਹਾ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਨੈਸ਼ਨਲ ਪੱਧਰ ਦੇ ਮੁਕਾਬਲੇ ਵਿੱਚ ਵੀ ਇਹ ਵਿਦਿਆਰਥੀ ਜਰੂਰ ਪੁਜੀਸ਼ਨ ਹਾਸਲ ਕਰੇਗਾ । ਇਸ ਮੌਕੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਰਣਜੀਤ ਸਿੰਘ, ਜਪਇੰਦਰ ਪਾਲ ਸਿੰਘ, ਅਮਨਪ੍ਰੀਤ ਕੌਰ, ਦਵਿੰਦਰ ਸਿੰਘ, ਹਰਪ੍ਰੀਤ ਕੌਰ, ਅਮਨਦੀਪ ਕੌਰ, ਸਵਰਨ ਲਾਲ, ਤਜਿੰਦਰ ਕੌਸ਼ਕ ਤੇ ਜਤਿੰਦਰਪਾਲ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜਰ ਸਨ ।
