Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ

ਡੀ. ਸੀ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ

ਡੀ. ਸੀ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ
-ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਯਕੀਨੀ ਬਣਾਈ ਜਾਵੇ : ਡਾ. ਪ੍ਰੀਤੀ ਯਾਦਵ
-ਕਿਹਾ, ਡਿਊਟੀ ‘ਤੇ ਤਾਇਨਾਤ ਸਟਾਫ਼ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਤੁਰੰਤ ਰਿਪੋਰਟ ਕਰੇ
-ਡੀ. ਐਸ. ਪੀ. ਤੇ ਐਸਐਚਓ ਫ਼ੀਲਡ ‘ਚ ਰਹਿਣ, ਕਿਸਾਨਾਂ ਨਾਲ ਰੱਖਣ ਰਾਬਤਾ : ਐਸ. ਐਸ. ਪੀ.
-ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਸੈਟੇਲਾਈਟ ਨਾਲ ਰੱਖੀ ਜਾ ਰਹੀ ਹੈ ਨਜ਼ਰ
ਪਟਿਆਲਾ, 2 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਜ਼ਿਲ੍ਹੇ ਦੇ ਸਮੂਹ ਏ. ਡੀ. ਸੀਜ਼., ਐਸ. ਪੀਜ਼, ਐਸ. ਡੀ. ਐਮਜ਼., ਡੀ. ਐਸ. ਪੀਜ਼ ਤੇ ਪਰਾਲੀ ਪ੍ਰਬੰਧਨ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਵਾਢੀ ਤੇਜ਼ੀ ਨਾਲ ਹੋ ਰਹੀ ਹੈ ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੁੱਚਾ ਪ੍ਰਸ਼ਾਸਨ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਦੇ ਹੋਏ ਕਿਸਾਨਾਂ ਨਾਲ ਰਾਬਤਾ ਬਣਾਉਂਦਿਆਂ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਯਕੀਨੀ ਬਣਾਏ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਤਾਇਨਾਤ ਵਿਲੇਜ਼ ਲੈਵਲ ਅਫ਼ਸਰ, ਕਲੱਸਟਰ ਤੇ ਨੋਡਲ ਅਫ਼ਸਰ ਪਿੰਡਾਂ ਵਿੱਚ ਪੂਰੀ ਸਰਗਰਮੀ ਨਾਲ ਹਾਜ਼ਰ ਰਹਿੰਦੇ ਹੋਏ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਤੁਰੰਤ ਰਿਪੋਰਟ ਕਰਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਆਪਸੀ ਤਾਲਮੇਲ ਨਾਲ ਮਸ਼ੀਨਰੀ ਕਿਸਾਨਾਂ ਤੱਕ ਪੁੱਜਦੀ ਕਰਨ । ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਕੀਤੇ ਵੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸੈਟੇਲਾਈਟ ਵੱਲੋਂ ਲੋਕੇਸ਼ਨ ਨਾਲ ਇਸ ਦੀ ਸੂਚਨਾ ਭੇਜ ਦਿੱਤੀ ਜਾਂਦੀ ਹੈ, ਇਸ ਲਈ ਜ਼ਰੂਰੀ ਹੈ ਕਿ ਫ਼ੀਲਡ ‘ਚ ਤਾਇਨਾਤ ਸਟਾਫ਼ ਪੂਰੀ ਤਰ੍ਹਾਂ ਸੁਚੇਤ ਰਹਿਕੇ ਆਪਣੀ ਡਿਊਟੀ ਦੇਵੇ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਡੀ. ਐਸ. ਪੀਜ਼. ਤੇ ਐਸ. ਐਚ. ਓਜ਼. ਨੂੰ ਫ਼ੀਲਡ ਵਿੱਚ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਕਿਸਾਨਾਂ ਨਾਲ ਰਾਬਤਾ ਰੱਖਣ ਅਤੇ ਫ਼ੀਲਡ ਵਿੱਚ ਤਾਇਨਾਤ ਸਟਾਫ਼ ਨੂੰ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਆਉਣੀ ਹੈ ਤਾਂ ਬਣਦੀ ਯੋਗ ਕਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ । ਮੀਟਿੰਗ ਵਿੱਚ ਐਸ. ਪੀ. ਮੁਹੰਮਦ ਸਰਫ਼ਰਾਜ਼ ਆਲਮ, ਏ. ਡੀ. ਸੀ. ਇਸ਼ਾ ਸਿੰਗਲ, ਏ. ਡੀ. ਸੀ. ਨਵਰੀਤ ਕੌਰ ਸੇਖੋਂ, ਏ. ਡੀ. ਸੀ. ਅਨੁਪ੍ਰਿਤਾ ਜੌਹਲ, ਐਸਪੀ ਹਰਵੰਤ ਕੌਰ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ. ਡੀ. ਐਮ. ਨਾਭਾ ਇਸਮਤ ਵਿਜੈ ਸਿੰਘ, ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ, ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਐਸਡੀਐਮ ਪਾਤੜਾਂ ਅਸ਼ੋਕ ਕੁਮਾਰ, ਐਸ. ਡੀ. ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਸਮੇਤ ਸਮੂਹ ਡੀਐਸਪੀਜ਼ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top