Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਸ਼ੁਰੂ

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਸ਼ੁਰੂ

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਸ਼ੁਰੂ
ਪੋਲੋ ਗਰਾਊਂਡ ਵਿਖੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਥਲੀਟ ਆਪਣੇ ਸਰਵੋਤਮ ਪ੍ਰਦਰਸ਼ਨ ਲਈ ਪੱਬਾਂ ਭਾਰ
ਪਹਿਲੇ ਦਿਨ ਅੰਡਰ 14, 17 ਅਤੇ 19 ਦੇ ਲੜਕਿਆਂ ਅਤੇ ਲੜਕੀਆਂ ਦੇ ਦੌੜਾਂ, ਗੋਲਾ ਸੁੱਟਣ, ਲੰਬੀ ਛਾਲ ਅਤੇ ਤੇਜ਼ ਚਾਲ ਮੁਕਾਬਲੇ ਸੰਪੰਨ ਹੋਏ
ਪਟਿਆਲਾ, 2 ਨਵੰਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਅੰਡਰ-14, 17 ਅਤੇ 19 ਉਮਰ ਗੁੱਟ ਅਨੁਸਾਰ ਅਥਲੈਟਿਕ ਮੀਟ ਦੇ ਟਰੈਕ ਅਤੇ ਫ਼ੀਲਡ ਈਵੈਂਟ ਮੁਕਾਬਲੇ ਸ਼ੁਰੂ ਹੋਏ। ਇਹ ਅਥਲੈਟਿਕ ਮੀਟ ਦੇ ਮੁਕਾਬਲੇ 2 ਦਿਨ 3 ਨਵੰਬਰ ਤੱਕ ਆਯੋਜਿਤ ਹੋਣਗੇ । ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਨੇ ਦੱਸਿਆ ਕਿ ਅਥਲੈਟਿਕ ਮੀਟ ਦੇ ਪਹਿਲੇ ਦਿਨ 600 ਮੀਟਰ ਦੌੜ ਅੰਡਰ 14 ਵਰਗ ਵਿੱਚ ਲੜਕੇ ਅਤੇ ਲੜਕੀਆਂ ਦੇ ਫਾਈਨਲ ਮੁਕਾਬਲੇ, 800 ਮੀਟਰ ਦੌੜ ਅੰਡਰ 17 ਅਤੇ 19 ਵਰਗ ਵਿੱਚ ਲੜਕੇ ਅਤੇ ਲੜਕੀਆਂ ਦੇ ਫਾਈਨਲ ਮੁਕਾਬਲੇ, ਗੋਲਾ ਸੁੱਟਣ ਦੇ ਅੰਡਰ 14, 17 ਅਤੇ 19 ਵਰਗ ਵਿੱਚ ਲੜਕੇ ਅਤੇ ਲੜਕੀਆਂ ਦੇ ਫਾਈਨਲ ਮੁਕਾਬਲੇ, ਅੰਡਰ-17 ਵਰਗ ਵਿੱਚ 5000 ਮੀਟਰ ਲੜਕੇ ਅਤੇ 3000 ਮੀਟਰ ਲੜਕੀਆਂ ਦੇ ਫਾਈਨਲ ਮੁਕਾਬਲੇ, 200 ਮੀਟਰ ਦੇ ਅੰਡਰ 14, 17 ਅਤੇ 19 ਵਰਗ ਵਿੱਚ ਲੜਕੇ ਅਤੇ ਲੜਕੀਆਂ ਦੇ ਫਾਈਨਲ ਮੁਕਾਬਲੇ, ਲੰਬੀ ਛਾਲ ਦੇ ਅੰਡਰ 14, 17 ਅਤੇ 19 ਵਰਗ ਵਿੱਚ ਲੜਕਿਆਂ ਦੇ ਫਾਈਨਲ ਮੁਕਾਬਲੇ, ਡਿਸਕਸ ਥ੍ਰੋ ਦੇ ਅੰਡਰ 14, 17 ਅਤੇ 19 ਵਰਗ ਵਿੱਚ ਲੜਕਿਆਂ ਦੇ ਫਾਈਨਲ ਮੁਕਾਬਲੇ, ਜੈਵਲਿਨ ਥ੍ਰੋ ਦੇ ਅੰਡਰ 17 ਅਤੇ 19 ਵਰਗ ਵਿੱਚ ਲੜਕੀਆਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਅਥਲੈਟਿਕ ਮੀਟ ਦੌਰਾਨ ਭਾਗ ਲੈਣ ਵਾਲੇ ਅਥਲੀਟਾਂ ਲਈ ਕੁਆਲੀਫਾਇੰਗ ਟਾਈਮ ਅਤੇ ਦੂਰੀ ਵੀ ਨਿਰਧਾਰਤ ਕੀਤੀ ਗਈ ਹੈ । ਇਸ ਮੌਕੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਪ੍ਰਿੰਸੀਪਲ ਰਜਨੀਸ਼ ਗੁਪਤਾ ਫ਼ੀਲਖ਼ਾਨਾ, ਰਾਜਿੰਦਰ ਸਿੰਘ ਸੈਣੀ ਰਾਜਪੁਰਾ, ਰਾਜਿੰਦਰ ਸਿੰਘ ਚਾਨੀ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ, ਬਲਵਿੰਦਰ ਸਿੰਘ, ਸ਼ਸ਼ੀ ਮਾਨ, ਬਲਜੀਤ ਸਿੰਘ, ਭਰਪੂਰ ਸਿੰਘ, ਦਵਿੰਦਰ ਸਿੰਘ ਪਾਤੜਾਂ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਨਰੰਜਣ ਸਿੰਘ, ਜਸਵਿੰਦਰ ਸਿੰਘ ਗੱਜੂਮਾਜਰਾ, ਰਵਿੰਦਰ ਸਿੰਘ ਰਵੀ ਅਤੇ ਹੋਰ ਸਰੀਰਕ ਸਿੱਖਿਆ ਦੇ ਅਧਿਆਪਕ ਮੌਜੂਦ ਸਨ ।

Advertisement
Advertisement
Advertisement
Advertisement
Scroll to Top