Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਏ.  ਡੀ.  ਸੀ. ਅਮਿਤ ਬੈਂਬੀ ਨੇ ਪਿੰਡ ਉਭਾਵਾਲ ਵਿੱਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

ਏ. ਡੀ. ਸੀ. ਅਮਿਤ ਬੈਂਬੀ ਨੇ ਪਿੰਡ ਉਭਾਵਾਲ ਵਿੱਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

ਏ. ਡੀ. ਸੀ. ਅਮਿਤ ਬੈਂਬੀ ਨੇ ਪਿੰਡ ਉਭਾਵਾਲ ਵਿੱਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ
ਐਸ. ਪੀ. ਪਲਵਿੰਦਰ ਸਿੰਘ ਚੀਮਾ ਅਤੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਸਮੇਤ ਮੌਕੇ ਉੱਤੇ ਪਹੁੰਚੇ ਏ. ਡੀ. ਸੀ. ਅਮਿਤ ਬੈਂਬੀ
ਪਰਾਲੀ ਸਾੜਨ ਵਾਲਿਆਂ ਖਿਲਾਫ ਹੁਣ ਤੱਕ 80 ਐਫ. ਆਈ. ਆਰ ਦਰਜ
ਕਿਸਾਨਾਂ ਨੂੰ ਅਪੀਲ ਕਰਦਿਆਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਸਹਿਯੋਗ ਮੰਗਿਆ
ਉਭਾਵਾਲ ਦੇ ਨਾਲ ਨਾਲ ਪਿੰਡ ਖੇੜੀ ਅਤੇ ਕੁਲਾਰ ਖੁਰਦ ਵਿੱਚ ਵੀ ਕਿਸਾਨਾਂ ਨਾਲ ਕੀਤੀਆਂ ਭਰਵੀਂਆਂ ਮੀਟਿੰਗਾਂ
ਸੰਗਰੂਰ, 2 ਨਵੰਬਰ : ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਐਸ.ਪੀ ਪਲਵਿੰਦਰ ਸਿੰਘ ਚੀਮਾ ਅਤੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਸਮੇਤ ਸਬ ਡਵੀਜ਼ਨ ਦੇ ਪਿੰਡ ਉਭਾਵਾਲ ਵਿਖੇ ਇੱਕ ਖੇਤ ਵਿੱਚ ਨਾੜ ਨੂੰ ਲੱਗੀ ਅੱਗ ਖੁਦ ਬੁਝਾਈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਜਿਲਾ ਸੰਗਰੂਰ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਏ. ਡੀ. ਸੀ. ਅਮਿਤ ਬੈਂਬੀ ਨੇ ਅੱਜ ਐਸਪੀ ਪਲਵਿੰਦਰ ਸਿੰਘ ਚੀਮਾ ਸਮੇਤ ਅਨੇਕਾਂ ਪਿੰਡਾਂ ਦੇ ਦੌਰੇ ਕੀਤੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਉਹਨਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਫਸਲਾਂ ਦੀ ਰਹਿੰਦ ਖੂਹਦ ਨੂੰ ਮਿੱਟੀ ਵਿੱਚ ਹੀ ਰਲਾ ਦੇਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ । ਏ. ਡੀ. ਸੀ. ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਾਂ ਦੀਆਂ ਹੋਰ ਤਕਨੀਕਾਂ ਨੂੰ ਵੀ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ । ਸਬ ਡਿਵੀਜ਼ਨ ਸੰਗਰੂਰ ਦੇ ਪਿੰਡ ਉਭਾਵਾਲ ਵਿੱਚ ਇੱਕ ਖੇਤ ਵਿੱਚ ਨਾੜ ਨੂੰ ਸਾੜਨ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਫਾਇਰ ਬ੍ਰਿਗੇਡ ਦੀ ਗੱਡੀ ਰਾਹੀਂ ਪਾਣੀ ਵਾਲੀ ਪਾਈਪ ਚੁੱਕ ਕੇ ਨਾੜ ਉੱਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ । ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਵਾਤਾਵਰਣ ਅਤੇ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਸ ਰੁਝਾਨ ਨੂੰ ਮੁਕੰਮਲ ਤੌਰ ਤੇ ਰੋਕਣ ਦੀ ਲੋੜ ਹੈ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਜਿਲਾ ਸੰਗਰੂਰ ਵਿੱਚ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਖਿਲਾਫ ਹੁਣ ਤੱਕ ਪੁਲਿਸ ਵੱਲੋਂ 80 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ । ਇਸ ਤੋਂ ਇਲਾਵਾ ਪਰਾਲੀ ਸਾੜਨ ਲਈ ਜਿੰਮੇਵਾਰ ਵਿਅਕਤੀਆਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਕਰਦੇ ਹੋਏ ਇਨਵਾਇਰਮੈਂਟ ਕੰਪਨਸੇਸ਼ਨ ਵੀ ਲਗਾਇਆ ਗਿਆ ਹੈ । ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਅਧਿਕਾਰੀਆਂ ਵੱਲੋਂ ਪਿੰਡ ਖੇੜੀ ਅਤੇ ਕੁਲਾਰ ਖੁਰਦ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top