Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:00 am

+91 90915 01313 , +91 90916 01313

punjabbanni@gmail.com
punjabbani@yahoo.com

ਸਾਨੂੰ ਸਾਰੀਆ ਨੂੰ ਭਗਵਾਨ ਵਿਸ਼ਕਰਮਾ ਜੀ ਦੇ ਦੱਸੇ ਮਾਰਗ ਦਰਸ਼ਕਾ ਤੇ ਚੱਲਣਾ ਚਾਹੀਦਾ ਹੈ : ਵਿੰਦਾ

ਸਾਨੂੰ ਸਾਰੀਆ ਨੂੰ ਭਗਵਾਨ ਵਿਸ਼ਕਰਮਾ ਜੀ ਦੇ ਦੱਸੇ ਮਾਰਗ ਦਰਸ਼ਕਾ ਤੇ ਚੱਲਣਾ ਚਾਹੀਦਾ ਹੈ : ਵਿੰਦਾ

ਸਾਨੂੰ ਸਾਰੀਆ ਨੂੰ ਭਗਵਾਨ ਵਿਸ਼ਕਰਮਾ ਜੀ ਦੇ ਦੱਸੇ ਮਾਰਗ ਦਰਸ਼ਕਾ ਤੇ ਚੱਲਣਾ ਚਾਹੀਦਾ ਹੈ : ਵਿੰਦਾ
ਪਟਿਆਲਾ : ਬਹੇੜਾ ਰੋਡ ਪਟਿਆਲਾ ਵਿਖੇ ਸਮੂੰਹ ਦੁਕਾਨਦਾਰ ਭਾਈਚਾਰੇ ਵਲੋਂ ਵਿਸ਼ਵਕਰਮਾ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਮੈਂਬਰ ਇੰਮਪਰੂਵਮੈਂਟ ਟਰੱਸਟ ਪਟਿਆਲਾ ਸ੍ਰ.ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਗੱਲਬਾਤ ਕਰਦਿਆ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾਂ ਜੀ ਦਾ ਦਿਵਸ ਸਮੁੱਚੇ ਵਿਸ਼ਵ ਭਰ ਵਿੱਚ ਹਰ ਵਰਗ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਉਹ ਅਰਦਾਸ ਕਰਦੇ ਹਨ ਕਿ ਹੱਥੀਂ ਕਿਰਤ ਕਰਨ ਵਾਲੇ ਸਾਰੇ ਮਿਹਨਤਕਸ਼ ਲੋਕਾਂ ਤੇ ਕਿਰਤ ਦੇ ਦੇਵਤੇ ਭਗਵਾਨ ਵਿਸ਼ਵਕਰਮਾ ਜੀ ਦੀ ਕਿਰਪਾ ਬਣੀ ਰਹੇ ਅਤੇ ਸਭ ਦੀ ਮਿਹਨਤ ਦਾ ਮੁੱਲ ਪਵੇ ਤੇ ਸਭ ਦੀਆਂ ਕਮਾਈਆਂ ‘ਚ ਵਾਧਾ ਹੋਵੇ । ਸ੍ਰ.ਵਿੰਦਾ ਨੇ ਕਿਹਾ ਕਿ ਸਨਅਤੀ ਇਕਾਈਆਂ ਖੇਤਰ ਤੇ ਹੋਰ ਰਿਪੇਅਰ ਵਰਕਸ਼ਾਪਾ, ਮਿਸਤਰੀ,ਮਜ਼ਦੂਰ,ਮਕੈਨਿਕ ਭਾਈਚਾਰੇ, ਖੇਤੀਬਾਣੀ ਦੇ ਕੰਮ ਕਰਨ ਵਾਲੇ ਸੰਦਾ ਦੇ ਸਵਰੂਪ ਵਿੱਚ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਅਹਿਮ ਦੇਣ ਹੈ । ਸਾਨੂੰ ਸਾਰੀਆਂ ਨੂੰ ਭਗਵਾਨ ਵਿਸ਼ਵਕਰਮਾਂ ਜੀ ਦੇ ਮਾਰਗ ਦਰਸ਼ਕਾ ਤੇ ਚੱਲਣਾ ਚਾਹੀਦਾ ਹੈ । ਇਸ ਮੌਕੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਸ੍ਰ. ਸਤਿੰਦਰ ਸਿੰਘ ਸ਼ੱਕੂ ਗਰੋਵਰ, ਗੁਰਇਕਬਾਲ ਸਿੰਘ, ਗੁਰਪ੍ਰੀਤ ਸਿੰਘ ਕੋਹਲੀ, ਹਰਪ੍ਰੀਤ ਸਿੰਘ ਪ੍ਰੀਤ ਗਰੋਵਰ, ਜਗਮੋਹਨ ਸਿੰਘ ਕੋਹਲੀ, ਗਵਿੰਦਰ ਸਿੰਘ ਕੋਹਲੀ, ਗੁਰਪਾਲਇੰਦਰ ਸਿੰਘ,ਅਮਿਤ ਕੁਮਾਰ ਮੋਨੂੰ,ਹਰਦਿਆਲ ਸਿੰਘ, ਭਗਵੰਤ ਸਿੰਘ,ਹਰਮਨ ਗਰੋਵਰ ਤੇ ਹੋਰ ਦੁਕਾਨਦਾਰ ਭਾਈਚਾਰਾ ਮੌਜੂਦ ਸਨ ।

Advertisement
Advertisement
Advertisement
Advertisement
Scroll to Top