Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਦੁਬਈ ’ਚ ਜਹਾਜ਼ ਤੋਂ ਉਤਰਦੇ ਸਮੇਂ ਡਿੱਗਣ ਨਾਲ ਪੈਰ ਦੀ ਟੁੱਟੀ ਹੱਡੀ

ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਦੁਬਈ ’ਚ ਜਹਾਜ਼ ਤੋਂ ਉਤਰਦੇ ਸਮੇਂ ਡਿੱਗਣ ਨਾਲ ਪੈਰ ਦੀ ਟੁੱਟੀ ਹੱਡੀ

ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਦੁਬਈ ’ਚ ਜਹਾਜ਼ ਤੋਂ ਉਤਰਦੇ ਸਮੇਂ ਡਿੱਗਣ ਨਾਲ ਪੈਰ ਦੀ ਟੁੱਟੀ ਹੱਡੀ
ਨਵੀਂ ਦਿੱਲੀ : ਦੁਬਈ ਵਿਚ ਜਹਾਜ਼ ਤੋਂ ਉਤਰਦੇ ਸਮੇਂ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦਾ ਪੈਰ ਫਰੈਕਚਰ ਹੋ ਗਿਆ ਹੈ । ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ । ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਜਹਾਜ਼ ਤੋਂ ਉਤਰਦੇ ਸਮੇਂ ਜ਼ਰਦਾਰੀ ਜ਼ਖਮੀ ਹੋ ਗਏ ਸਨ । ਪਾਕਿਸਤਾਨ ਦੇ ਰਾਸ਼ਟਰਪਤੀ ਦਫ਼ਤਰ ਨੇ ਵੀਰਵਾਰ ਰਾਤ ਨੂੰ ਇਸ ਦੀ ਪੁਸ਼ਟੀ ਕੀਤੀ । ਰਾਸ਼ਟਰਪਤੀ ਦਫ਼ਤਰ ਦੇ ਇਕ ਬਿਆਨ ਅਨੁਸਾਰ, ਡਿੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਦੇ ਪੈਰ `ਤੇ ਪਲਾਸਟਰ ਲਗਾ ਦਿੱਤਾ ਹੈ । ਡਾਕਟਰਾਂ ਅਨੁਸਾਰ ਇੱਕ ਮਹੀਨੇ ਤੱਕ ਪਲਾਸਟਰ ਲੱਗਾ ਰਹੇਗਾ। ਹਾਲਾਂਕਿ, ਖ਼ਤਰੇ ਦੀ ਕੋਈ ਗੱਲ ਨਹੀਂ ਹੈ । ਪਲਾਸਟਰ ਲਗਾਉਣ ਤੋਂ ਬਾਅਦ ਡਾਕਟਰਾਂ ਨੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੂੰ ਘਰ ਭੇਜ ਦਿੱਤਾ ਹੈ । ਉਨ੍ਹਾਂ ਨੂੰ ਪੂਰਾ ਆਰਾਮ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ । ਪਾਕਿਸਤਾਨੀ ਅਖਬਾਰ ਮੁਤਾਬਕ ਆਸਿਫ ਅਲੀ ਜ਼ਰਦਾਰੀ ਨੂੰ ਪਹਿਲਾਂ ਵੀ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ । ਪਿਛਲੇ ਸਾਲ ਮਾਰਚ ’ਚ ਉਸਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਆਪਣੀ ਇੱਕ ਅੱਖ ਦਾ ਆਪ੍ਰੇਸ਼ਨ ਵੀ ਕਰਵਾਇਆ ਸੀ । 2022 ’ਚ ਉਹ ਇੱਕ ਹਫ਼ਤੇ ਲਈ ਕਰਾਚੀ ਦੇ ਡਾਕਟਰ ਜ਼ਿਆਉਦੀਨ ਹਸਪਤਾਲ ਵਿਚ ਦਾਖ਼ਲ ਰਿਹਾ । ਉਸ ਸਮੇਂ ਜ਼ਰਦਾਰੀ ਛਾਤੀ ਦੀ ਲਾਗ ਤੋਂ ਪੀੜਤ ਸਨ। ਹਾਲਾਂਕਿ ਜ਼ਰਦਾਰੀ ਦੇ ਨਿੱਜੀ ਡਾਕਟਰ ਅਤੇ ਕਰੀਬੀ ਦੋਸਤ ਡਾਕਟਰ ਆਸਿਮ ਹੁਸੈਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਲਿਖਿਆ ਕਿ ਜ਼ਰਦਾਰੀ ਦੀ ਸਿਹਤ ਠੀਕ ਹੈ ।

Advertisement
Advertisement
Advertisement
Advertisement
Scroll to Top