Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:18 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ

ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ

ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ, ਖਾਦ ਡੀਲਰਾਂ ਦੀ ਕੀਤੀ ਚੈਕਿੰਗ
-ਖਾਦ ਵਿਕਰੇਤਾ ਜ਼ਿਆਦਾ ਰੇਟ ਜਾਂ ਕੋਈ ਵਸਤੂ ਖ਼ਰੀਦਣ ਲਈ ਪਾਉਂਦਾ ਹੈ ਜ਼ੋਰ ਤਾਂ ਕਰੋ ਖੇਤੀਬਾੜੀ ਵਿਭਾਗ ਨੂੰ ਸ਼ਿਕਾਇਤ : ਡਾ. ਜਸਵਿੰਦਰ ਸਿੰਘ
ਪਟਿਆਲਾ, 1 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖਾਦ ਡੀਲਰ ਮੈਸ. ਗੁਪਤਾ ਐਗਰੋ ਸਰਵਿਸ ਸੈਂਟਰ, ਨਾਭਾ, ਮੈਸ. ਦੰਦਰਾਲਾ ਫਰਟੀਲਾਈਜ਼ਰ ਅਤੇ ਪੈਸਟੀਸਾਈਡਜ, ਰਾਜਪੁਰਾ, ਮੈਸ. ਵਿਨੈਜ ਟੇਡ ਲਿੰਕਜ, ਰਾਜਪੁਰਾ ਅਤੇ ਮੈਸ. ਅੰਸ਼ੁਲ ਫਰਟੀਲਾਈਜ਼ਰ, ਰਾਜਪੁਰਾ ਦੀ ਚੈਕਿੰਗ ਕੀਤੀ ਗਈ ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਕੀਮਤ ਤੋਂ ਜ਼ਿਆਦਾ ਡੀ.ਏ.ਪੀ ਖਾਦ ਦਿੰਦਾ ਹੈ ਅਤੇ ਡੀ. ਏ. ਪੀ. ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਅਨੁਰਾਗ ਅੱਤਰੀ (97819-90390) ਨਾਲ ਡੀ.ਏ.ਪੀ ਖਾਦ ਸਬੰਧੀ ਆਪਣੀ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top