Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਅਮਰੀਕਾ ਦੇ ਐੱਨ. ਐੱਸ. ਏਜ. ਵੱਲੋਂ ਰੱਖਿਆ ਸਹਿਯੋਗ ਤੇ ਖੇਤਰੀ ਮੁੱਦਿਆਂ ਬਾਰੇ ਚਰਚਾ

ਭਾਰਤ-ਅਮਰੀਕਾ ਦੇ ਐੱਨ. ਐੱਸ. ਏਜ. ਵੱਲੋਂ ਰੱਖਿਆ ਸਹਿਯੋਗ ਤੇ ਖੇਤਰੀ ਮੁੱਦਿਆਂ ਬਾਰੇ ਚਰਚਾ

ਭਾਰਤ-ਅਮਰੀਕਾ ਦੇ ਐੱਨ. ਐੱਸ. ਏਜ. ਵੱਲੋਂ ਰੱਖਿਆ ਸਹਿਯੋਗ ਤੇ ਖੇਤਰੀ ਮੁੱਦਿਆਂ ਬਾਰੇ ਚਰਚਾ
ਭਾਰਤ ਵੱਲੋਂ ਸਿੱਖ ਵੱਖਵਾਦੀਆਂ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਦੇ ਮੁੱਦੇ ’ਤੇ ਭਾਰਤ ਅਤੇ ਅਮਰੀਕਾ ਵਿਚਕਾਰ ਤਣਾਅ ਦਰਮਿਆਨ ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਜੇਕ ਸੁਲੀਵਨ ਨੇ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਵਾਲ ਨਾਲ ਫੋਨ ’ਤੇ ਗੱਲਬਾਤ ਕੀਤੀ । ਇਸ ਦੌਰਾਨ ਦੋਹਾਂ ਨੇ ਖੇਤਰੀ ਸੁਰੱਖਿਆ ਘਟਨਾਵਾਂ, ਰੱਖਿਆ ਸਹਿਯੋਗ ਸਮੇਤ ਦੁਵੱਲੇ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ । ਵ੍ਹਾਈਟ ਹਾਊਸ ਨੇ ਡੋਵਾਲ ਅਤੇ ਸੁਲੀਵਾਨ ਵਿਚਕਾਰ ਗੱਲਬਾਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਆਗੂਆਂ ਨੇ ਹਿੰਦ-ਪ੍ਰਸ਼ਾਂਤ ਖ਼ਿੱਤੇ ਅਤੇ ਆਲਮੀ ਪੱਧਰ ’ਤੇ ਸਥਿਰਤਾ ਯਕੀਨੀ ਬਣਾਉਣ ਲਈ ਹੋਰ ਜ਼ਿਆਦਾ ਕੋਸ਼ਿਸ਼ਾਂ ਕਰਨ ’ਤੇ ਜ਼ੋਰ ਦਿੱਤਾ । ਬਿਆਨ ’ਚ ਦੱਸਿਆ ਗਿਆ ਕਿ ਉਨ੍ਹਾਂ ਆਉਂਦੀ ਅਹਿਮ ਤੇ ਉਭਰਦੀ ਤਕਨਾਲੋਜੀ ਪਹਿਲ (ਆਈਸੀਈਟੀ) ਇੰਟਰ ਸੈਸ਼ਨਲ ਅਤੇ ਹਿੰਦ ਮਹਾਸਾਗਰ ਵਾਰਤਾ ਸਮੇਤ ਦੁਵੱਲੀ ਭਾਈਵਾਲੀ ਦਾ ਸਵਾਗਤ ਕੀਤਾ । ਉਨ੍ਹਾਂ ਸਾਫ਼ ਊਰਜਾ ਸਪਲਾਈ ਚੇਨਾਂ ਅਤੇ ਰੱਖਿਆ ਸਹਿਯੋਗ ਸਮੇਤ ਅਹਿਮ ਖੇਤਰਾਂ ’ਚ ਸਹਿਯੋਗ ਲਈ ਹੋਰ ਮੌਕਿਆਂ ਬਾਰੇ ਵੀ ਚਰਚਾ ਕੀਤੀ । ਅਮਰੀਕਾ ਨੇ ਇਸ ਹਫ਼ਤੇ ਦੇ ਸ਼ੁਰੂ ’ਚ ਕਿਹਾ ਸੀ ਕਿ ਕੈਨੇਡਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਲਾਏ ਗਏ ਦੋਸ਼ ਚਿੰਤਾਜਨਕ ਹਨ । ਅਮਰੀਕੀ ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਲਾਏ ਗਏ ਦੋਸ਼ ਚਿੰਤਾਜਨਕ ਹਨ ਅਤੇ ਅਸੀਂ ਉਨ੍ਹਾਂ ਦੋਸ਼ਾਂ ਬਾਰੇ ਕੈਨੇਡਾ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨਾ ਜਾਰੀ ਰੱਖਾਂਗੇ । ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ‘ਵਾਸ਼ਿੰਗਟਨ ਪੋਸਟ’ ਦੀ ਇਕ ਰਿਪੋਰਟ ਦੀ ਪੁਸ਼ਟੀ ਕੀਤੀ ਸੀ ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਕੈਨੇਡਾ ’ਚ ਖਾਲਿਸਤਾਨੀ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਮੁਹਿੰਮ ਪਿੱਛੇ ਸ਼ਾਹ ਦਾ ਹੱਥ ਸੀ ।

Advertisement
Advertisement
Advertisement
Advertisement
Scroll to Top