Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਡੀ. ਏ. ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ

ਪੰਜਾਬ ਸਰਕਾਰ ਨੇ ਡੀ. ਏ. ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ

ਪੰਜਾਬ ਸਰਕਾਰ ਨੇ ਡੀ. ਏ. ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ
ਕਿਸਾਨ 1100 `ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 `ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸਿ਼ਕਾਇਤ ਦਰਜ ਕਰਵਾਉਣ : ਵਿਧਾਇਕ ਸਵਨਾ
ਫਾਜ਼ਿਲਕਾ , 2 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ । ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ । ਇਹ ਜਾਣਕਾਰੀ ਵਿਧਾਇਕ ਫਾਜ਼ਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਾਂਝੀ ਕੀਤੀ ।ਵਿਧਾਇਕ ਸਵਨਾ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 `ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 `ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ `ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ ।

Advertisement
Advertisement
Advertisement
Advertisement
Scroll to Top