ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਹਰਿਆਊ, ਕੋਟੜਾ ਲਹਿਲ, ਖੋਖਰ, ਫ਼ਲੇੜਾ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾਗਰੂਕ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 November, 2024, 12:21 PM

ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਹਰਿਆਊ, ਕੋਟੜਾ ਲਹਿਲ, ਖੋਖਰ, ਫ਼ਲੇੜਾ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾਗਰੂਕ
ਪਰਾਲੀ ਪ੍ਰਬੰਧਨ ਬਾਰੇ ਤਹਿਸੀਲ ਲਹਿਰਾ ਦੇ ਪਿੰਡਾਂ ਵਿੱਚ ਭਖਾਈ ਜਾਗਰੂਕਤਾ ਮੁਹਿੰਮ
ਲਹਿਰਾਗਾਗਾ, 2 ਨਵੰਬਰ : ਐਸ. ਡੀ. ਐਮ. ਸੂਬਾ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ ਵੱਲੋਂ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਹਿਸੀਲ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮੁਹਿੰਮ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ । ਤਹਿਸੀਲਦਾਰ ਵੱਲੋਂ ਹਰਿਆਊ, ਕੋਟੜਾ ਲਹਿਲ, ਖੋਖਰ, ਫ਼ਲੇੜਾ ਆਦਿ ਪਿੰਡਾਂ ਵਿੱਚ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਸਬ ਡਿਵੀਜ਼ਨ ਵਿੱਚ ਉਪਲਬਧ ਕਰਵਾਈ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਝੋਨੇ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ । ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਪੰਨੂ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੇ ਮੁਹਿੰਮ ਨੂੰ ਸਾਰਥਕ ਹੁੰਗਾਰਾ ਦਿੱਤਾ ਹੈ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਤੇ ਪਰਾਲੀ ਪ੍ਰਬੰਧਨ ਪ੍ਰਤੀ ਦਿਲਚਸਪੀ ਦਿਖਾਈ ਹੈ । ਉਹਨਾਂ ਦੱਸਿਆ ਕਿ ਐਸ. ਡੀ.ਐਮ. ਸੂਬਾ ਸਿੰਘ ਦੀ ਅਗਵਾਈ ਹੇਠ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰੱਖੀ ਜਾਵੇਗੀ ।