ਸ੍ਰੀਨਗਰ ’ਚ ਸੁਰੱਖਿਆ ਦਸਤਿਆਂ ਤੇ ਦਹਿਸ਼ਤਗਰਦਾਂ ਵਿਚਕਾਰ ਮੁਕਾਬਲਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 November, 2024, 12:32 PM

ਸ੍ਰੀਨਗਰ ’ਚ ਸੁਰੱਖਿਆ ਦਸਤਿਆਂ ਤੇ ਦਹਿਸ਼ਤਗਰਦਾਂ ਵਿਚਕਾਰ ਮੁਕਾਬਲਾ
ਸ੍ਰੀਨਗਰ, 2 ਨਵੰਬਰ : ਜੰਮੂ ਅਤੇ ਕਸ਼ਮੀਰ ਵਿੱਚ ਸ੍ਰੀਨਗਰ ਦੇ ਖਾਨਯਾਰ ਖੇਤਰ ’ਚ ਸ਼ਨੀਵਾਰ ਸਵੇਰ ਵੇਲੇ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਕਾਰ ਇੱਕ ਮੁਕਾਬਲਾ ਸ਼ੁਰੂ ਹੋ ਗਿਆ, ਇਹ ਜਾਣਕਾਰੀ ਜੰਮੂ-ਕਸ਼ਮੀਰ ਪੁਲੀਸ ਨੇ ਦਿੱਤੀ ਹੈ । ਜਾਣਕਾਰੀ ਮੁਤਾਬਕ ਮੁਕਾਬਲੇ ਵਾਲੀ ਥਾਂ ਦੋਵਾਂ ਧਿਰਾਂ ਦਰਮਿਆਨ ਜ਼ੋਰਦਾਰ ਗੋਲੀਬਾਰੀ ਜਾਰੀ ਹੈ । ਕਸ਼ਮੀਰ ਜ਼ੋਨ ਪੁਲਸ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਇਕ ਪੋਸਟ ਵਿਚ ਕਿਹਾ ਕਿ ਜਿ਼ਲ੍ਹਾ ਸ੍ਰੀਨਗਰ ਦੇ ਖਾਨਯਾਰ ਖੇਤਰ ਵਿੱਚ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਦੌਰਾਨ ਗੋਲੀਬਾਰੀ ਹੋਈ । ਪੁਲੀਸ ਅਤੇ ਸੁਰੱਖਿਆ ਬਲ ਵੀ ਜਵਾਬੀ ਕਾਰਵਾਈ ਕਰ ਰਹੇ ਹਨ । ਛੇਤੀ ਹੀ ਹੋਰ ਵੇਰਵੇ ਮਿਲ ਸਕਦੇ ਹਨ ।