Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 6:18 pm

+91 90915 01313 , +91 90916 01313

punjabbanni@gmail.com
punjabbani@yahoo.com

ਘਰ ’ਚ ਗੈਸ ਸਿਲੰਡਰ ਫਟਣ ਕਾਰਨ ਭੂਆ-ਭਤੀਜੀ ਦੀ ਮੌਤ

ਘਰ ’ਚ ਗੈਸ ਸਿਲੰਡਰ ਫਟਣ ਕਾਰਨ ਭੂਆ-ਭਤੀਜੀ ਦੀ ਮੌਤ

ਘਰ ’ਚ ਗੈਸ ਸਿਲੰਡਰ ਫਟਣ ਕਾਰਨ ਭੂਆ-ਭਤੀਜੀ ਦੀ ਮੌਤ
ਗੂਹਲਾ ਚੀਕਾ, 4 ਨਵੰਬਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸ਼ਹਿਰ ਗੂਹਲਾ ਚੀਕਾ ਸ਼ਹਿਰ ਦੇ ਇੱਕ ਘਰ ਵਿੱਚ ਸੋਮਵਾਰ ਤੜਕੇ ਗੈਸ ਸਲੰਡਰ ਫਟਣ ਕਾਰਨ ਦੋ ਲੜਕੀਆਂ ਦੀ ਮੌਤ ਗਈ ਅਤੇ ਘਰ ਦੇ ਤਿੰਨ ਜੀਅ ਹੋਏ ਬੁਰੀ ਤਰ੍ਹਾਂ ਫੱਟੜ ਹੋ ਗਏ ਹਨ । ਘਟਨਾ ਸੋਮਵਾਰ ਤੜਕੇ ਕਰੀਬ 3.30 ਵਜੇ ਵਾਪਰੀ, ਜਿਸ ਨਾਲ ਪੂਰੀ ਇਮਾਰਤ ਤਬਾਹ ਹੋ ਗਈ । ਇਸ ਭਿਆਨਕ ਹਾਦਸੇ ਵਿੱਚ 16 ਸਾਲ ਦੀ ਕੋਮਲ ਅਤੇ ਉਸ ਦੀ ਡੇਢ ਸਾਲਾ ਭਤੀਜੀ ਰੂਹੀ ਦੀ ਜਾਨ ਜਾਂਦੀ ਰਹੀ । ਕਸਬੇ ਦੇ ਵਾਰਡ ਨੰਬਰ 3 ਵਿੱਚ ਇਸ ਘਰ ਵਿੱਚ ਦੋ ਭਰਾ ਬਲਵਾਨ ਸਿੰਘ ਅਤੇ ਬਲਜੀਤ ਸਿੰਘ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ । ਧਮਾਕਾ ਘਰ ਦੇ ਇਕ ਹਿੱਸੇ ‘ਚ ਹੋਇਆ, ਜਿਸ ਕਾਰਨ ਇਕ ਪਾਸੇ ਦੀ ਕੰਧ ਪੂਰੀ ਤਰ੍ਹਾਂ ਢਹਿ ਗਈ ਅਤੇ ਘਰ ਦੀ ਛੱਤ (ਲੈਂਟਰ) ਹੇਠਾਂ ਲਟਕ ਗਿਆ । ਧਮਾਕੇ ਸਮੇਂ ਬਲਵਾਨ ਦੀ ਪਤਨੀ ਸੁਮਿਤਾ ਆਪਣੀ ਧੀ ਕੋਮਲ, ਨੂੰਹ ਸਪਨਾ ਅਤੇ ਦੋਹਤੀ ਰੂਹੀ ਨਾਲ ਇੱਕ ਕਮਰੇ ਵਿੱਚ ਸੌਂ ਰਹੀਆਂ ਸਨ । ਇਸ ਹਾਦਸੇ ‘ਚ ਕੋਮਲ ਅਤੇ ਰੂਹੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸੁਮਿਤਾ ਦੀ ਨੂੰਹ ਸਪਨਾ ਗੰਭੀਰ ਜ਼ਖਮੀ ਹੋ ਗਈ । ਪਰਿਵਾਰ ਦੇ ਦੋ ਹੋਰ ਜੀਆਂ ਨੂੰ ਵੀ ਸੱਟਾਂ ਲੱਗੀਆਂ ਹਨ । ਘਟਨਾ ਦੇ ਤੁਰੰਤ ਬਾਅਦ ਡੀ. ਐੱਸ. ਪੀ. ਗੂਹਲਾ ਕੁਲਦੀਪ ਸਿੰਘ ਅਤੇ ਚੀਕਾ ਥਾਣਾ ਇੰਚਾਰਜ ਸੁਰੇਸ਼ ਕੁਮਾਰ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ । ਡੀ. ਐੱਸ. ਪੀ. ਕੁਲਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਲਈ ਫੋਰੈਂਸਿਕ ਟੀਮ ਬੁਲਾਈ ਗਈ ਹੈ । ਇਸ ਦਰਦਨਾਕ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।

Advertisement
Advertisement
Advertisement
Advertisement
Scroll to Top