Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬਲਤੇਜ ਪੰਨੂ ਨੇ ਜਾਰੀ ਕੀਤਾ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਕੋਰਸਾਂ ਦਾ ਪ੍ਰਾਸਪੈਕਟ

ਦੁਆਰਾ: News ਪ੍ਰਕਾਸ਼ਿਤ :Saturday, 17 June, 2023, 06:16 PM

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਪਣੀ ਵਚਨਬੱਧਤਾ ਨਿਭਾ ਰਹੇ
ਪਟਿਆਲਾ, 17 ਜੂਨ:
ਸਰਕਾਰੀ ਮਹਿੰਦਰਾ ਕਾਲਜ ਦਾ ਸੈਸ਼ਨ 2023-24 ਲਈ ਰੈਗੂਲਰ ਕੋਰਸਾਂ ਦਾ ਪ੍ਰਾਸਪੈਕਸ, ਅੱਜ ਡਾਇਰੈਕਟਰ, ਮੀਡੀਆ ਰਿਲੇਸ਼ਨਜ਼, ਮੁੱਖ ਮੰਤਰੀ ਪੰਜਾਬ ਬਲਤੇਜ ਪੰਨੂ ਨੇ ਜਾਰੀ ਕੀਤਾ। ਇਸ ਮੌਕੇ ਬਲਤੇਜ ਪੰਨੂ ਨੇ ਸਰਕਾਰੀ ਮਹਿੰਦਰਾ ਕਾਲਜ ਨੂੰ ਦੇਸ਼ ਦੀ ਇੱਕ ਸ਼ਾਨਦਾਰ ਵਿੱਦਿਅਕ ਸੰਸਥਾ ਦੱਸਦਿਆਂ ਅਤੇ ਇਸ ਵੱਲੋਂ ਉੱਚ-ਸਿੱਖਿਆ ਦੇ ਪ੍ਰਸਾਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਪਣੀ ਵਚਨਬੱਧਤਾ ਨਿਭਾ ਰਹੇ ਹਨ।
ਬਲਤੇਜ ਪੰਨੂ ਨੇ ਕਾਲਜ ਕੈਂਪਸ ਅੰਦਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੀ ਲਗਾਏ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਕਾਲਜ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਦੱਸਿਆ ਕਿ ਪ੍ਰਾਸਪੈਕਟਸ ਵਿੱਚ ਵਿੱਦਿਅਕ ਗਤੀਵਿਧੀਆਂ, ਦਾਖਲਾ ਪ੍ਰੀਕਿਰਿਆ, ਫੀਸਾਂ, ਵਜ਼ੀਫੇ, ਮੈਡਲ ਆਦਿ ਸੰਬੰਧੀ ਮੁਕੰਮਲ ਵੇਰਵੇ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਪ੍ਰਾਸਪੈਕਟਸ ਕਾਲਜ ਦੀ ਵੈੱਬਸਾਈਟ ਤੇ ਵੀ ਉਪਲੱਬਧ ਹੈ।
ਕਾਲਜ ਪ੍ਰਿੰਸੀਪਲ ਨੇ ਵੱਖ-ਵੱਖ ਕੋਰਸਾਂ ਵਿੱਚ ਦਾਖਲਿਆਂ ਲਈ ਵਿਦਿਆਰਥੀਆਂ ਦੇ ਉਤਸ਼ਾਹ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ ਅਤੇ ਉਹਨਾਂ ਦੀ ਸਹੂਲਤ ਲਈ ਕਾਲਜ ਵਿੱਚ ਚੱਲ ਰਹੇ ਦਾਖਲਾ ਹੈਲਪਡੈਸਕ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਚਰਚਾ ਵੀ ਕੀਤੀ। ਇਸ ਸਮੇਂ ਕਾਲਜ ਕੌਂਸਲ ਦੇ ਮੈਂਬਰਜ਼ ਪ੍ਰੋ. ਕੰਵਲਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅੰਬਿਕਾ ਬੇਰੀ, ਪ੍ਰੋ. ਰੋਮੀ ਗਰਗ, ਪ੍ਰੋ. ਰਚਨਾ ਭਾਰਦਵਾਜ, ਪ੍ਰੋ. ਬਲਜਿੰਦਰ ਸਿੰਘ ਅਤੇ ਪ੍ਰਾਸਪੈਕਟਸ ਕਮੇਟੀ ਮੈਂਬਰਜ਼ ਸਮੇਤ ਕੁੰਦਨ ਗੋਗੀਆ ਵੀ ਮੌਜੂਦ ਸਨ।



Scroll to Top