Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਯੂ. ਐਸ. ਏ. ’ਚ ਚੱਲ ਰਹੀ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ’ਚ ਸਮਾਣਾ ਦੀ ਕ੍ਰਿਸ਼ਾ ਵਰਮਾ ਨੇ ਜਿੱਤਿਆ ਸੋਨ ਤਗਮਾ

ਦੁਆਰਾ: Punjab Bani ਪ੍ਰਕਾਸ਼ਿਤ :Monday, 04 November, 2024, 04:55 PM

ਯੂ. ਐਸ. ਏ. ’ਚ ਚੱਲ ਰਹੀ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ’ਚ ਸਮਾਣਾ ਦੀ ਕ੍ਰਿਸ਼ਾ ਵਰਮਾ ਨੇ ਜਿੱਤਿਆ ਸੋਨ ਤਗਮਾ
ਪਟਿਆਲਾ, 4 ਨਵੰਬਰ : ਅਮਰੀਕਾ ਦੇ ਕਲਰੇਡੋ ਵਿਖੇ ਚੱਲ ਰਹੀ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ (ਅੰਡਰ-19) ਵਿੱਚ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਸ਼ਹਿਰ ਦੀ ਕ੍ਰਿਸ਼ਾ ਵਰਮਾ ਨੇ 75 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤ ਕੇ ਕੌਮਾਂਤਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਾਸੀਆਂ ਲਈ ਬਹੁਤ ਮਾਣ ਅਤੇ ਖ਼ੁਸ਼ੀ ਵਾਲੀ ਦੀ ਗੱਲ ਹੈ ਕਿ ਸੰਨੀ ਦੱਤਾ ਬਾਕਸਿੰਗ ਕਲੱਬ, ਸਮਾਣਾ ਦੀ ਬਾਕਸਿੰਗ ਖੇਡ ਦੀ ਖਿਡਾਰਨ ਕ੍ਰਿਸ਼ਾ ਵਰਮਾ ਨੇ ਵਰਲਡ ਬਾਕਸਿੰਗ ਚੈਂਪੀਅਨਸ਼ਿਪ (ਅੰਡਰ-19) ਜੋਕਿ ਕਲਰੇਡੋ (ਯੂ.ਐਸ.ਏ) ਵਿੱਚ ਹੋ ਰਹੀਆਂ ਹਨ ਵਿੱਚ 75 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਆਪਣੇ ਸ਼ਹਿਰ ਸਮਾਣਾ, ਜ਼ਿਲ੍ਹਾ ਪਟਿਆਲਾ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ । ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨੇ ਇਸ ਖਿਡਾਰਨ ਦੀ ਇਸ ਖੇਡ ਉਪਲਬਧੀ ’ਤੇ ਖਿਡਾਰਨ ਅਤੇ ਮਾਪਿਆ ਨੂੰ ਵਧਾਈ ਦਿੱਤੀ, ਤੇ ਕਿਹਾ ਕਿ ਇਹ ਸਾਡੇ ਪੰਜਾਬ ਵਾਸੀਆਂ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਕਸਬੇ ਵਿੱਚ ਜਨਮੀ ਇਸ ਖਿਡਾਰਨ ਨੇ ਆਪਣੀ ਇਸ ਉਪਲਬਧੀ ਨਾਲ ਪੰਜਾਬ ਦਾ ਨਾਮ ਸਾਰੇ ਵਰਲਡ ਵਿੱਚ ਰੌਸ਼ਨ ਕੀਤਾ ਹੈ, ਅੱਗੇ ਉਨ੍ਹਾਂ ਕਿਹਾ ਕਿ ਇਸ ਖਿਡਾਰਨ ਤੋਂ ਹੋਰ ਖਿਡਾਰੀ/ਖਿਡਾਰਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਕਿ ਜੇਕਰ ਕੋਈ ਮਨ ਵਿੱਚ ਠਾਣ ਲਵੇ ਤਾਂ ਉਹ ਘੱਟ ਵਸੀਲਿਆਂ ਵਿੱਚ ਵੀ ਆਪਣੀ ਮਿਹਨਤ ਅਤੇ ਜਜ਼ਬੇ ਸਦਕਾ ਕੁਝ ਵੀ ਉਪਲਬਧੀ ਹਾਸਲ ਕਰ ਸਕਦਾ ਹੈ ।



Scroll to Top