Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਨੇ ਅਰਬਨ ਅਸਟੇਟ ਫੇਜ਼-2 ਦੀ ਮਾਰਕੀਟ 'ਚ ਜਨਤਕ ਪਖਾਨਿਆਂ ਤੇ 10 ਮਰਲਾ ਮਕਾਨ ਇਲਾਕੇ 'ਚ ਸੜਕਾਂ ਦੀ ਮੁਰੰਮਤ ਕਰਵਾਈ

ਪੀ. ਡੀ. ਏ. ਨੇ ਅਰਬਨ ਅਸਟੇਟ ਫੇਜ਼-2 ਦੀ ਮਾਰਕੀਟ 'ਚ ਜਨਤਕ ਪਖਾਨਿਆਂ ਤੇ 10 ਮਰਲਾ ਮਕਾਨ ਇਲਾਕੇ 'ਚ ਸੜਕਾਂ ਦੀ ਮੁਰੰਮਤ ਕਰਵਾਈ

ਪੀ. ਡੀ. ਏ. ਨੇ ਅਰਬਨ ਅਸਟੇਟ ਫੇਜ਼-2 ਦੀ ਮਾਰਕੀਟ ‘ਚ ਜਨਤਕ ਪਖਾਨਿਆਂ ਤੇ 10 ਮਰਲਾ ਮਕਾਨ ਇਲਾਕੇ ‘ਚ ਸੜਕਾਂ ਦੀ ਮੁਰੰਮਤ ਕਰਵਾਈ
-ਅਰਬਨ ਅਸਟੇਟ ‘ਚ ਕੰਮ ਕਰਵਾਉਣ ਲਈ ਵੈਲਫੇਅਰ ਐਸੋਸੀਏਸ਼ਨ (10 ਮਰਲਾ) ਰੈਜ਼ੀਡੈਂਟਸ ਨੇ ਪੀ.ਡੀ.ਏ ਅਧਿਕਾਰੀਆਂ ਦਾ ਧੰਨਵਾਦ ਕੀਤਾ
ਪਟਿਆਲਾ, 4 ਨਵੰਬਰ : ਪਟਿਆਲਾ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ ਪੀ. ਡੀ. ਏ. ਵੱਲੋਂ ਅਰਬਨ ਅਸਟੇਟ, ਫੇਜ-2, ਪਟਿਆਲਾ ਦੀ ਮਾਰਕੀਟ ਵਿਖੇ ਪਬਲਿਕ ਟੁਆਇਲਟ ਬਲਾਕ ਦੀ ਮੁਰੰਮਤ ਕਰਵਾਈ ਗਈ ਹੈ ਅਤੇ ਇਸ ਦੇ ਨਾਲ ਹੀ 10 ਮਰਲਾ ਮਕਾਨ ਇਲਾਕੇ ਵਿਖੇ ਸੜਕਾਂ ਦੀ ਮੁਰੰਮਤ ਵੀ ਕਰਵਾਈ ਗਈ ਹੈ । ਇਹ ਜਾਣਕਾਰੀ ਪ੍ਰਦਾਨ ਕਰਦਿਆਂ ਪੀ. ਡੀ. ਏ., ਪਟਿਆਲਾ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਤਕਰੀਬਨ 29 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਅਸਟੇਟ, ਫੇਜ-2, ਪਾਰਟ-1 ਅਤੇ ਪਾਰਟ-2 ਵਿਖੇ ਸੜਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਲਾਕੇ ਦੀ ਕੋਈ ਵੀ ਸੜਕ ਹੁਣ ਬਿਨ੍ਹਾਂ ਮੁਰੰਮਤ ਨਹੀਂ ਰਹੇਗੀ । ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਬਨ ਅਸਟੇਟ ਦੀ ਸਫ਼ਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ । ਇਸੇ ਦੌਰਾਨ ਅਰਬਨ ਅਸਟੇਟ ਫੇਜ-2 ਦੀ ਵੈਲਫੇਅਰ ਐਸੋਸੀਏਸ਼ਨ (10 ਮਰਲਾ) ਰੈਜ਼ੀਡੈਂਟਸ ਨੇ ਅਰਬਨ ਅਸਟੇਟ, ਫੇਜ-2 ਦੀ ਮਾਰਕੀਟ ਵਿਖੇ ਪਬਲਿਕ ਟੁਆਇਲਟ ਬਲਾਕ ਦੀ ਮੁਰੰਮਤ ਅਤੇ 10 ਮਰਲਾ ਮਕਾਨ, ਅਰਬਨ ਅਸਟੇਟ, ਫੇਜ-2 ਵਿਖੇ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਉਣ ਲਈ ਪੀ. ਡੀ. ਏ. ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ।
ਇਸ ਸਬੰਧੀ ਬਾਕਾਇਦਾ ਇੱਕ ਪੱਤਰ ਜਾਰੀ ਕਰਦਿਆਂ ਪ੍ਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੀ. ਡੀ. ਏ ਨੂੰ ਕੁਝ ਦਿਨ ਪਹਿਲਾਂ ਇਹ ਕੰਮ ਕਰਵਾਉਣ ਲਈ ਬੇਨਤੀ ਪੱਤਰ ਦਿੱਤਾ ਸੀ, ਇਸ ਦੇ ਸਨਮੁੱਖ ਪੀ.ਡੀ.ਏ ਦਫ਼ਤਰ ਵੱਲੋਂ ਉਕਤ ਕੰਮ ਕਰਵਾ ਦਿੱਤੇ ਗਏ ਹਨ । ਇਸੇ ਦੌਰਾਨ ਪੀ. ਡੀ. ਏ. ਅਧਿਕਾਰੀਆਂ ਨੇ ਦੱਸਿਆ ਕਿ ਟੁਆਇਲਟ ਬਲਾਕ ਦੀ ਰੈਨੋਵੇਸ਼ਨ ਕਰਵਾਉਣ ਉਪਰੰਤ ਟੁਆਇਲਟ ਬਲਾਕ ਸਾਂਭ-ਸੰਭਾਲ ਅਤੇ ਓਪਰੇਸ਼ਨ ਲਈ ਸਬੰਧਤ ਐਸੋਸੀਏਸ਼ਨ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਸੜਕਾਂ ਦੀ ਰਿਪੇਅਰ ਦਾ ਕੰਮ ਵੀ ਵਸਨੀਕਾਂ ਦੀ ਮੰਗ ਅਨੁਸਾਰ ਕਰਵਾਇਆ ਜਾ ਚੁੱਕਾ ਹੈ, ਜਿਸ ਤਹਿਤ ਵੈਲਫੇਅਰ ਐਸੋਸੀਏਸ਼ਨ (10 ਮਰਲਾ) ਰੈਜ਼ੀਡੈਂਟਸ ਨੇ ਪੀ. ਡੀ. ਏ. ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ਹੈ ।

Advertisement
Advertisement
Advertisement
Advertisement
Scroll to Top