Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:16 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ 'ਚ 269 ਏਕੜ ਸ਼ਾਮਲਾਤ ਜਮੀਨ ਤੋਂ ਛੁਡਵਾਏ ਨਾਜਾਇਜ਼ ਕਬਜੇ

ਪਟਿਆਲਾ ਜ਼ਿਲ੍ਹੇ 'ਚ 269 ਏਕੜ ਸ਼ਾਮਲਾਤ ਜਮੀਨ ਤੋਂ ਛੁਡਵਾਏ ਨਾਜਾਇਜ਼ ਕਬਜੇ

8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ
ਪਟਿਆਲਾ, 17 ਜੂਨ:
ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚੋਂ ਇਸ ਮੁਹਿੰਮ ਦੇ ਤੀਜੇ ਪੜਾਅ ਤਹਿਤ ਹੁਣ ਤੱਕ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਇਸ ਮੌਜੂਦਾ ਫੇਜ਼ ਅੰਦਰ 43 ਕਬਜ਼ਾ ਵਾਰੰਟ ਜਾਰੀ ਕੀਤੇ ਗਏ, ਜਿਨ੍ਹਾਂ ‘ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਇਹ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ।
ਡੀ.ਡੀ.ਪੀ.ਓ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਬੀਤੇ ਦਿਨ ਗ੍ਰਾਮ ਪੰਚਾਇਤ ਰਾਜਪੁਰਾ (ਨਾਭਾ ਬਲਾਕ) ਦੀ 8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਅੰਦਰ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਕਿਉਂਕਿ ਅਜਿਹਾ ਨਾ ਕੀਤੇ ਜਾਣ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top