Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ
ਕਿਸੇ ਵੀ ਪਿੰਡ ਜਾਂ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ- ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 4 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਇਹ ਅਪੀਲ ਕਰਦੇ ਹਨ ਕਿ ਉਹ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਣ ਵਾਲੀਆਂ ਗਰਾਂਟਾਂ ਦੇ ਸਦਉਪਯੋਗ ਨੂੰ ਯਕੀਨੀ ਬਣਾਉਣ । ਅਮਨ ਅਰੋੜਾ ਨੇ ਕਿਹਾ ਕਿ ਅੱਜ ਸੰਕੇਤਕ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ । ਉਹਨਾਂ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਬਾਖੂਬੀ ਨਿਭਾਉਣ ਦਾ ਸੱਦਾ ਦਿੱਤਾ । ਉਹਨਾਂ ਕਿਹਾ ਕਿ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਹਾਲੇ ਹੋਣਾ ਹੈ ਪਰ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਦਾ ਮਕਸਦ ਇਹ ਹੈ ਕਿ ਗ੍ਰਾਮ ਪੰਚਾਇਤਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਧੇਰੇ ਮਜਬੂਤ ਕੀਤਾ ਜਾਵੇ ਤਾਂ ਜੋ ਸਾਰੇ ਹੀ ਪੰਚ ਅਤੇ ਸਰਪੰਚ, ਇੱਕ ਵਧੀਆ ਟੀਮ ਵਜੋਂ ਕੰਮ ਕਰਦੇ ਹੋਏ ਪਿੰਡ ਨੂੰ ਹਰ ਪੱਖੋਂ ਸਰਵੋਤਮ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾ ਸਕਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਪਿੰਡ ਬਿਗੜਵਾਲ, ਭਰੂਰ, ਸ਼ੇਰੋਂ, ਚੋਵਾਸ, ਘਾਸੀਵਾਲਾ, ਜਗਤਪੁਰਾ, ਸਿੰਘਪੁਰਾ, ਸ਼ਾਹਪੁਰਾ ਸ਼ਾਹਪੁਰ ਕਲਾਂ ਆਦਿ ਦੇ ਸਰਪੰਚ ਤੇ ਪੰਚ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top