Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਪੰਜਾਬ ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ : ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Monday, 04 November, 2024, 05:59 PM

ਪੰਜਾਬ ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ : ਹਰਚੰਦ ਸਿੰਘ ਬਰਸਟ
— ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ
— 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ
ਐਸ. ਏ. ਐਸ. ਨਗਰ : ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 101. 15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ ਅਤੇ 48 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਸਮੇਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਚੁੱਕਾਈ ਵੀ ਕਰਵਾਈ ਜਾਵੇਗੀ ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਲਈ ਪੰਜਾਬ ਰਾਜ ਦੀਆਂ 1818 ਮੰਡੀਆਂ ਅਤੇ 1340 ਆਰਜੀ ਖਰੀਦ ਕੇਂਦਰਾਂ ਸਮੇਤ ਕੁੱਲ 3158 ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ ਅਤੇ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 95.59 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਅਤੇ 32,326 ਮੀਟ੍ਰਿਕ ਟਨ ਦੀ ਖਰੀਦ ਪ੍ਰਾਇਵੇਟ ਪੱਧਰ ਤੇ ਹੋਈ ਹੈ । ਮੰਡੀਆਂ ਵਿੱਚੋਂ 48 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 38,27,084 ਮੀਟ੍ਰਿਕ ਟਨ, ਐਫ. ਸੀ. ਆਈ. ਵੱਲੋਂ 81,631 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 24,98,871 ਮੀਟ੍ਰਿਕ ਟਨ, ਪਨਸਪ ਵੱਲੋਂ 20, 45, 348 ਮਿਟ੍ਰਿਕ ਟਨ, ਵੇਅਰ ਹਾਉਸ ਵੱਲੋਂ 11,05,652 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 6.31 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਦਕਿ 6.47 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ।