Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਸਾਫਟਬਾਲ ਅੰਡਰ 17 ਲੜਕਿਆਂ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ ਸਾਫਟਬਾਲ ਅੰਡਰ 17 ਲੜਕਿਆਂ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ ਸਾਫਟਬਾਲ ਅੰਡਰ 17 ਲੜਕਿਆਂ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ
ਸਾਫਟਬਾਲ ਦੇ ਲੜਕਿਆਂ ਦੇ ਅੰਡਰ-17 ਵਰਗ ਵਿੱਚ ਪਟਿਆਲਾ ਜ਼ੋਨ-3 ਨੇ ਅਤੇ ਲੜਕੀਆਂ ਦੇ ਅੰਡਰ-17 ਵਰਗ ਵਿੱਚ ਭੁਨਰਹੇੜੀ ਜ਼ੋਨ ਨੇ ਗੋਲਡ ਮੈਡਲ ਜਿੱਤਿਆ
ਪਟਿਆਲਾ 3 ਨਵੰਬਰ : ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਅਗਵਾਈ ਜ਼ਿਲ੍ਹਾ ਪੱਧਰੀ ਸਾਫਟਬਾਲ ਦੇ ਮੁਕਾਬਲੇ ਆਯੋਜਿਤ ਕੀਤੇ ਗਏ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ. ਦਲਜੀਤ ਸਿੰਘ ਨੇ ਕਿਹਾ ਕਿ ਸਾਫ਼ਟਬਾਲ ਅੰਡਰ 17 ਲੜਕੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ । ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਈਨਲ ਮੈਚ ਪਟਿਆਲਾ ਤਿੰਨ ਜ਼ੋਨ ਤੇ ਪਾਤੜਾਂ ਜ਼ੋਨ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਪਟਿਆਲਾ ਜ਼ੋਨ 3 ਨੇ ਗੋਲਡ ਮੈਡਲ, ਪਾਤੜਾਂ ਜ਼ੋਨ ਨੇ ਸਿਲਵਰ ਮੈਡਲ ਅਤੇ ਘਨੌਰ ਜ਼ੋਨ ਨੇ ਕਾਂਸੀ ਦਾ ਮੈਡਲ ਜਿੱਤਿਆ । ਲੜਕੀਆਂ ਦੇ ਮੁਕਾਬਲਿਆਂ ਵਿੱਚ ਫਾਈਨਲ ਮੈਚ ਭੁਨਰਹੇੜ੍ਹੀ ਜ਼ੋਨ ਅਤੇ ਪਟਿਆਲਾ 3 ਜ਼ੋਨ ਦੇ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਭੁਨਰਹੇੜ੍ਹੀ ਜ਼ੋਨ ਨੇ ਗੋਲਡ ਮੈਡਲ ਜਿੱਤਿਆ । ਪਟਿਆਲਾ 3 ਜ਼ੋਨ ਨੇ ਸਿਲਵਰ ਮੈਡਲ ਤੇ ਘਨੌਰ ਜ਼ੋਨ ਨੇ ਕਾਂਸੀ ਦਾ ਮੈਡਲ ਜਿੱਤਿਆ । ਇਸ ਮੌਕੇ ਹਰੀਸ਼ ਸਿੰਘ ਰਾਵਤ, ਸਸੀ ਮਾਨ, ਬਿਕਰਮ ਠਾਕੁਰ, ਗੌਰਵ ਬਿਰਦੀ, ਪਵਿੱਤਰ ਸਿੰਘ, ਰਜਿੰਦਰ ਸਿੰਘ ਚਾਨੀ, ਜਸਵਿੰਦਰ ਸਿੰਘ ਗੱਜੂ ਮਾਜਰਾ, ਹਰਪ੍ਰੀਤ ਕੌਰ, ਕਮਲ ਰਾਣੀ ਗੁਰਜੀਤ ਸਿੰਘ, ਗੁਰਜੰਟ ਸਿੰਘ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top