Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:38 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸਮਾਪਤ

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸਮਾਪਤ

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸਮਾਪਤ
ਅੰਡਰ-19 ਲੜਕਿਆਂ ਦੀ 100 ਮੀਟਰ ਫਰਾਟਾ ਦੌੜ ਵਿੱਚ ਸਿਵਲ ਲਾਇਨ ਸਕੂਲ ਦੇ ਮਨਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਲੰਬੀ ਛਾਲ ਵਿੱਚ ਐਨਟੀਸੀ ਸਕੂਲ ਰਾਜਪੁਰਾ ਦੇ ਜਸਕਰਨਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਅਥਲੀਟ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਸ਼ਾਸਨ ਅਤੇ ਲਗਨ ਨਾਲ ਆਪਣੇ ਆਪਣੇ ਈਵੈਂਟ ਵਿੱਚ ਨਿਰੰਤਰ ਮਿਹਨਤ ਕਰਨ: ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ
ਪਟਿਆਲਾ, 3 ਨਵੰਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਦੀ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਡਿਪਟੀ ਡੀ. ਈ. ਓ. ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪੋਲੋ ਗਰਾਊਂਡ ਪਟਿਆਲਾ ਵਿਖੇ ਸਮਾਪਤ ਹੋਈਆਂ । ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਅਥਲੀਟ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਸ਼ਾਸਨ ਅਤੇ ਲਗਨ ਨਾਲ ਆਪਣੇ ਆਪਣੇ ਈਵੈਂਟ ਵਿੱਚ ਨਿਰੰਤਰ ਮਿਹਨਤ ਕਰਨ। ਡਾ: ਰਵਿੰਦਰਪਾਲ ਸਿੰਘ ਡਿਪਟੀ ਡੀ. ਈ. ਓ. ਨੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਸਹਿਯੋਗ ਸਦਕਾ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਇਹ ਅਥਲੈਟਿਕ ਮੀਟ ਸੰਭਵ ਹੋਈ ਹੈ । ਇਸ ਲਈ ਅਥਲੈਟਿਕ ਮੀਟ ਵਿੱਚ ਸਮੂਹ ਡਿਊਟੀ ਨਿਭਾਉਣ ਵਾਲੇ ਅਧਿਆਪਕ ਵਧਾਈ ਦੇ ਪਾਤਰ ਹਨ। ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਪਟਿਆਲਾ ਡਾ: ਦਲਜੀਤ ਸਿੰਘ, ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਨੇ ਬਾਕੀ ਪ੍ਰਬੰਧਕੀ ਕਮੇਟੀ ਨਾਲ ਮਿਲ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾਏ ।
ਅਥਲੈਟਿਕ ਮੀਟ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿੱਚ ਅੰਡਰ-19 ਲੜਕਿਆਂ ਦੇ 100 ਮੀਟਰ ਮੁਕਾਬਲੇ ਵਿੱਚ ਮਨਿੰਦਰ ਸਿੰਘ ਸਿਵਲ ਲਾਇਨਜ਼ ਸਕੂਲ ਪਟਿਆਲਾ ਨੇ ਪਹਿਲਾ ਸਥਾਨ, ਕਿਰਤਪਾਲ ਸਿੰਘ ਨੇ ਦੂਜਾ ਅਤੇ ਪ੍ਰਿਆਂਸ਼ੂ ਨੇਗੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਅੰਡਰ-17 ਲੜਕਿਆਂ ਦੀ ਲੰਬੀ ਛਾਲ ਵਿੱਚ ਜਸਕਰਨਜੋਤ ਸਿੰਘ ਸਰਕਾਰੀ ਐਨਟੀਸੀ ਸਕੂਲ ਰਾਜਪੁਰਾ ਨੇ ਪਹਿਲਾ ਸਥਾਨ, ਮੁਹੰਮਦ ਰਿਹਾਨ ਨੇ ਦੂਜਾ ਅਤੇ ਗੁਰਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਅੰਡਰ 14 ਲੜਕਿਆਂ ਦੇ 400 ਮੀਟਰ ਦੇ ਮੁਕਾਬਲਿਆਂ ਵਿੱਚ ਜਗਤੇਸ਼ਵਰ ਸਿੰਘ ਨੇ ਪਹਿਲਾ ਸਥਾਨ, ਵਿਵੇਕ ਸਿੰਘ ਨੇ ਦੂਜਾ, ਰਚਿਤ ਬਾਂਸਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । 400 ਮੀਟਰ ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਹਰਨਿੰਦਨ ਨੇ ਪਹਿਲਾ ਸਥਾਨ, ਵਿਸ਼ਾਲ ਨੇ ਨਾਲ ਦੂਜਾ ਅਤੇ ਜਗਨਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅੰਡਰ 19 400 ਮੀਟਰ ਲੜਕਿਆਂ ਦੇ ਮੁਕਾਬਲਿਆਂ ਵਿੱਚ ਮਨਮੀਤ ਸਿੰਘ ਨੇ ਪਹਿਲਾ ਸਥਾਨ, ਸੁਖਸਹਿਜ ਸਿੰਘ ਨੇ ਦੂਜਾ ਅਤੇ ਆਕਾਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । 100 ਮੀਟਰ ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਮਿਅੰਕ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਤੇ ਸੁਰਿੰਦਰ ਰਾਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । 100 ਮੀਟਰ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਅਨਮੋਲਦੀਪ ਕੌਰ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਸੁਖਮਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।
400 ਮੀਟਰ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੇਹਰਪ੍ਰੀਤ ਕੌਰ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅੰਜਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । 400 ਮੀਟਰ ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਆਰੂਹੀ ਨੇ ਪਹਿਲਾ ਸਥਾਨ, ਖ਼ੁਸ਼ਬੂ ਨੇ ਦੂਜਾ ਸਥਾਨ ਅਤੇ ਰਹਿਮਤ ਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਗੁਰਮਨਦੀਪ ਕੌਰ ਨੇ ਪਹਿਲਾ ਸਥਾਨ, ਮੁਸਕਾਨ ਕੌਰ ਨੇ ਦੂਜਾ ਸਥਾਨ ਅਤੇ ਮਮਤਾ ਰਾਣੀ ਤੀਸਰਾ ਸਥਾਨ ਪ੍ਰਾਪਤ ਕੀਤਾ । 1500 ਮੀਟਰ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਪ੍ਰਭਜੀਤ ਕੌਰ ਨੇ ਪਹਿਲਾ ਸਥਾਨ, ਸੁਖਮਨਦੀਪ ਕੌਰ ਦੂਸਰਾ ਸਥਾਨ ਅਤੇ ਅਕਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅੰਡਰ 17 ਲੜਕੀਆਂ ਦੇ ਡਿਸਕਸ ਥਰੋ ਦੇ ਮੁਕਾਬਲਿਆਂ ਵਿੱਚ ਗੁਰਕੰਵਲ ਕੌਰ ਪਹਿਲਾਂ ਸਥਾਨ, ਦਿਵਜੋਤ ਕੌਰ ਨੇ ਦੂਜਾ ਸਥਾਨ ਅਤੇ ਹੁਸਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਤੇ ਰਾਜਿੰਦਰ ਸਿੰਘ ਚਾਨੀ, ਅਮਨਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਸ਼ਸ਼ੀ ਮਾਨ, ਭਰਪੂਰ ਸਿੰਘ, ਰਜਿੰਦਰ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਕਮਲਦੀਪ ਸਿੰਘ ਖੋਖੋ ਕੋਚ, ਮੱਖਣ ਸਿੰਘ, ਰਾਜਪਾਲ ਸਿੰਘ, ਰਾਜਿੰਦਰ ਸਿੰਘ, ਦਇਆ ਸਿੰਘ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਜਸਵਿੰਦਰ ਸਿੰਘ ਗੱਜੂ ਮਾਜਰਾ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top