Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 4:15 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ
ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਮਾਣਿਆ ਆਨੰਦ
ਪਟਿਆਲਾ 3 ਨਵੰਬਰ : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਵੀ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ ’ਚ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ । ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਸਰਵਣ ਦਾ ਆਨੰਦ ਲਿਆ ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਤਾਗੱਦੀ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੌਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ ’ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ । ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ ਅਤੇ ਗੁਰੂ ਸਾਹਿਬ ਸਿੱਖਿਆਵਾਂ ਨੂੰ ਚੱਲ ਕੇ ਮਨੁੱਖ ਆਪਣੇ ਜੀਵਨ ਨੂੰ ਰੌਸ਼ਨਮਈ ਬਣਾ ਸਕਦਾ । ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਸੁਰਜੀਤ ਸਿੰਘ ਕੌਲੀ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਖਰੌੜ, ਆਤਮ ਪ੍ਰਕਾਸ਼ ਬੇਦੀ, ਭਾਈ ਹਰਵਿੰਦਰ ਸਿੰਘ, ਭਾਈ ਦਰਸ਼ਨ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸ਼ਵੀਰ ਸਿੰਘ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top