ਵਿਧਾਇਕ ਨੇ ਮੁੰਬਈ ਵਿਖੇ ਰਾਸ਼ਟਰੀ ਵਿਧਾਇਕ ਸੰਮੇਲਨ ਵਿੱਚ ਕੀਤੀ ਸਿਰਕਤ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਸਿਰਕਤ ਕਰਦਿਆਂ ਕਾਨਫਰੰਸ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ
ਮੁੰਬਈ 17 ਜੂਨ *
-ਭਾਰਤ ਸਾਬਕਾ ਪਾਰਲੀਮੈਂਟ ਸਪੀਕਰਾਂ ਦੀ ਅਗਵਾਈ ਵਿੱਚ ਪਹਿਲਾ ਤਿੰਨ ਰੋਜਾ ਭਾਰਤੀ ਰਾਸ਼ਟਰੀ ਵਿਧਾਇਕ ਸੰਮੇਲਨ 2023 ਜੋ ਕਿ ਮੁੰਬਈ ਵਿਖੇ ਕਰਵਾਇਆ ਜਾ ਰਿਹਾ ਹੈ ਵਿੱਚ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਸਿਰਕਤ ਕਰਦਿਆਂ ਕਾਨਫਰੰਸ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ। ਇਸ ਕਾਨਫਰੰਸ ਵਿੱਚ ਪੰਜਾਬ ਤੋਂ ਤਕਰੀਬਨ 50 ਦੇ ਕਰੀਬ ਵਿਧਾਇਕ ਅਤੇ ਕੁਝ ਕੈਬਨਿਟ ਮੰਤਰੀ ਵੀ ਸ਼ਾਮਲ ਹੋਏ। ਪਠਾਣਮਾਜਰਾ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਦੂਜੇ ਸੂਬਿਆਂ ਦੇ ਵਿਧਾਇਕਾਂ ਨਾਲ ਗੱਲਬਾਤ ਕਰਨ ਦਾ ਮੋਕਾ ਮਿਲਿਆ ਅਤੇ ਕਾਫੀ ਕੁੱਝ ਸਿੱਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਇਹ ਕਾਨਫਰੰਸ 15 ਜੂਨ ਤੋਂ ਲੈ ਕੇ 17 ਜੂਨ ਤੱਕ ਚੱਲੀ ਤੇ ਇਸ ਕਾਨਫਰੰਸ ਦਾ ਇਸ ਕਾਨਫਰੰਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ , ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਜਰਾ, ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਅਜੀਤਪਾਲ ਸਿੰਘ ਕੋਹਲੀ ਨੇ ਸਾਬਕਾ ਸਪੀਕਰ ਸੁਮਿਤਰਾ ਮਹਾਜਨ, ਮੀਰਾ ਕੁਮਾਰੀ ਅਤੇ ਸਿਵਰਾਜ ਪਾਟਿਲ ਨਾਲ ਵੀ ਮੁਲਾਕਾਤ ਕੀਤੀ।