Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਸਕਾਈਪ ਜਾਂ ਕਿਸੇ ਹੋਰ ਢੰਗ ਰਾਹੀਂ ਵਰਚੁਅਲ ਗ੍ਰਿਫ਼ਤਾਰੀ ਦੀ ਧਮਕੀ ਦਿੰਦਾ ਹੈ ਤਾਂ ਸਮਝ ਲਵੋ ਕਿ ਇਹ ਧੋਖਾਧੜੀ ਹੈ : ਸਾਈਬਰ ਸਿੰਘਮ

ਸਕਾਈਪ ਜਾਂ ਕਿਸੇ ਹੋਰ ਢੰਗ ਰਾਹੀਂ ਵਰਚੁਅਲ ਗ੍ਰਿਫ਼ਤਾਰੀ ਦੀ ਧਮਕੀ ਦਿੰਦਾ ਹੈ ਤਾਂ ਸਮਝ ਲਵੋ ਕਿ ਇਹ ਧੋਖਾਧੜੀ ਹੈ : ਸਾਈਬਰ ਸਿੰਘਮ

ਸਕਾਈਪ ਜਾਂ ਕਿਸੇ ਹੋਰ ਢੰਗ ਰਾਹੀਂ ਵਰਚੁਅਲ ਗ੍ਰਿਫ਼ਤਾਰੀ ਦੀ ਧਮਕੀ ਦਿੰਦਾ ਹੈ ਤਾਂ ਸਮਝ ਲਵੋ ਕਿ ਇਹ ਧੋਖਾਧੜੀ ਹੈ : ਸਾਈਬਰ ਸਿੰਘਮ
ਲਖਨਊ : ਆਨ ਲਾਈਨ ਠੱਗੀ ਦੇ ਵੱਧ ਰਹੇ ਮਾਮਲਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਮਾਹਿਰਾਂ ਮੁਤਾਬਕ ‘ਡਿਜੀਟਲ ਅਰੈਸਟ’ ਦਾ ਭਾਰਤ ਸਮੇਤ ਦੁਨੀਆ ’ਚ ਕਿਤੇ ਵੀ ਕੋਈ ਕਾਨੂੰਨੀ ਆਧਾਰ ਨਹੀਂ ਹੈ । ਸਾਈਬਰ ਸਿੰਘਮ ਵਜੋਂ ਜਾਣੇ ਜਾਂਦੇ ਸਾਬਕਾ (ਆਈ. ਪੀ. ਐੱਸ.) ਅਧਿਕਾਰੀ ਤ੍ਰਿਵੈਣੀ ਸਿੰਘ ਨੇ ਲੋਕਾਂ ਨੂੰ ਖ਼ਬਰਦਾਰ ਕੀਤਾ ਕਿ ਜੇ ਕੋਈ ਸਕਾਈਪ ਜਾਂ ਕਿਸੇ ਹੋਰ ਢੰਗ ਰਾਹੀਂ ਵਰਚੁਅਲ ਗ੍ਰਿਫ਼ਤਾਰੀ ਦੀ ਧਮਕੀ ਦਿੰਦਾ ਹੈ ਤਾਂ ਸਮਝ ਲਵੋ ਕਿ ਇਹ ਧੋਖਾਧੜੀ ਹੈ । ਉਨ੍ਹਾਂ ਕਿਹਾ ਕਿ ਠੱਗ ਲੋਕਾਂ ਨੂੰ ਵਟਸਐਪ ਜਿਹੇ ਮੈਸੇਜਿੰਗ ਐਪਸ ਰਾਹੀਂ ਫਰਜ਼ੀ ਕਾਲਾਂ ਕਰਕੇ ਫਸਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਫਿਰ ਉਨ੍ਹਾਂ ਤੋਂ ਮੋਟੀ ਰਕਮ ਉਗਰਾਹ ਲੈਂਦੇ ਹਨ। ਪੁਲੀਸ ਨੂੰ ਇਨ੍ਹਾਂ ਕਾਲਾਂ ਦਾ ਪਤਾ ਲਗਾਉਣਾ ਮੁਸ਼ਕਲ ਹੁੰਦਾ ਹੈ ਜੋ ਅਕਸਰ ਭਾਰਤ ਦੇ ਬਾਹਰਲੇ ਸਰਵਰਾਂ ਤੋਂ ਕੀਤੀਆਂ ਜਾਂਦੀਆਂ ਹਨ । ਯੂ. ਪੀ. ਸਾਈਬਰ ਅਪਰਾਧ ਸ਼ਾਖਾ ਦੇ ਐੱਸਪੀ ਰਾਜੇਸ਼ ਕੁਮਾਰ ਯਾਦਵ ਨੇ ਲੋਕਾਂ ਨੂੰ ਵਿੱਤੀ ਧੋਖਾਧੜੀ ਬਾਰੇ ਜਾਗਰੂਕ ਕਰਨ ਦੀ ਲੋੜ ਜਤਾਈ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ’ਚ ਪੁਲੀਸ ਪਹਿਲਾਂ ਤੋਂ ਚੌਕਸ ਹੈ ਅਤੇ ਲੋਕਾਂ ਲਈ ਹੈਲਪਲਾਈਨ ਨੰਬਰ 1930 ਦੇ ਨਾਲ 112 ਨੂੰ ਵੀ ਜੋੜਿਆ ਗਿਆ ਹੈ ਤਾਂ ਜੋ ਪੀੜਤ ਫੌਰੀ ਆਪਣੇ ਨਾਲ ਹੋਈ ਠੱਗੀ ਦੀ ਜਾਣਕਾਰੀ ਦੇ ਸਕਣ। ਦੋਵੇਂ ਅਧਿਕਾਰੀਆਂ ਨੇ ਕਿਹਾ ਕਿ ਆਨਲਾਈਨ ਜਾਂ ਵੀਡੀਓ ਕਾਲਾਂ ਰਾਹੀਂ ਕੋਈ ਵੀ ਜਾਂਚ ਨਹੀਂ ਹੁੰਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਸ਼ਲ ਮੀਡੀਆ ਚੈਨਲ ‘ਸਾਈਬਰ ਦੋਸਤ’ ਸ਼ੁਰੂ ਕੀਤਾ ਹੈ ਤਾਂ ਜੋ ਠੱਗੀ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ । ਸੀਨੀਅਰ ਅਧਿਕਾਰੀ ਨੇ ਕਿਹਾ ਮੰਤਰਾਲੇ ਵੱਲੋਂ ਮਾਹਿਰ ਏਜੰਸੀ 14ਸੀ ਨਾਲ ਮਿਲ ਕੇ ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਸਾਈਬਰ ਜਵਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ ।

Advertisement
Advertisement
Advertisement
Advertisement
Scroll to Top