Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:20 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਗ੍ਰਿਫ਼ਤਾਰ
ਚੰਡੀਗੜ੍ਹ 29 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖ਼ਲ ਦੇ ਰਹੇ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫ਼ੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ ਰਿਸ਼ਵਤ ਮੰਗੀ।ਸਿ਼ਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ ‘ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਅਗਲੇ ਦਿਨ ਹੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ, ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ ‘ਤੇ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ।ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ. ਪੀ. ਸੀ. ਦੀ ਧਾਰਾ 384, 120-ਬੀ ਤਹਿਤ ਐਫ.ਆਈ.ਆਰ ਨੰਬਰ 17 ਮਿਤੀ 14.8.2024 ਅਧੀਨ ਕੇਸ ਦਰਜ ਕੀਤਾ ਹੋਇਆ ਹੈ।ਦੱਸਣਯੋਗ ਹੈ ਕਿ ਇਸ ਮੁਕੱਦਮੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੀਤਾ ਜਾ ਚੁੱਕਾ ਹੈ, ਜਦ ਕਿ ਸਹਿ-ਮੁਲਜ਼ਮ ਕਲਰਕ ਸੰਜੀਵ ਮਲਹੋਤਰਾ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top