ਮਾਲਵਿੰਦਰ ਮਾਲੀ ਨੂੰ ਮਿਲੀ ਅੰਤਰਿਮ ਜ਼ਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 October, 2024, 09:33 AM

ਮਾਲਵਿੰਦਰ ਮਾਲੀ ਨੂੰ ਮਿਲੀ ਅੰਤਰਿਮ ਜ਼ਮਾਨਤ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਲਵਿੰਦਰ ਸਿੰਘ ਮਾਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਜਸਟਿਸ ਵਿਨੋਦ ਐਸ ਭਾਰਦਵਾਜ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਮਾਲਵਿੰਦਰ ਸਿੰਘ ਮਾਲੀ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਜਾਰੀ ਕਰਦਿਆਂ ਅਗਲੀ ਸੁਣਵਾਈ 24 ਜਨਵਰੀ ਲਈ ਤੈਅ ਕੀਤੀ ਹੈ । ਅਦਾਲਤ ਵਿਚ ਪਟੀਸ਼ਨਰ ਦੇ ਵਕੀਲ ਨੇ ਦੱਸਿਆ ਕਿ ਜਾਣ ਬੁੱਝ ਕੇ ਸਰਕਾਰੀ ਵਕੀਲ ਸੁਣਵਾਈ ਦੌਰਾਨ ਪੇਸ਼ ਨਹੀਂ ਹੋਇਆ। ਉਹਨਾਂ ਇਹ ਵੀ ਦੱਸਿਆ ਕਿ ਪੁਲਿਸ ਕੋਲ ਕੋਈ ਇਲੈਕਟ੍ਰਾਨਿਕ ਸਬੂਤ ਸੀ, ਇਸਦੇ ਬਾਵਜੂਦ ਐਫ ਆਈ ਆਰ ਦਰਜ ਕੀਤੀ ਗਈ । ਵਕੀਲ ਨੇ ਦੱਸਿਆ ਕਿ ਸ਼ਾਮ 7.05 ਵਜੇ ਐਫ ਆਈ ਆਰ ਦਰਜ ਕੀਤੀ ਗਈ ਤੇ 8.30 ਵਜੇ ਰਾਤ ਪੁਲਿਸ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕਰਨ ਪਟਿਆਲਾ ਪਹੁੰਚ ਗਈ ਜੋ ਸੰਭਵ ਨਹੀਂ।ਹਾਈ ਕੋਰਟ ਨੇ ਦਲੀਲਾਂ ਸੁਣਨ ਮਗਰੋਂ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ । ਮਾਲਵਿੰਦਰ ਮਾਲੀ ਖਿਲਾਫ ਇਹ ਕੇਸ ਅਮਿਤ ਜੈਨ ਨਾਂ ਦੇ ਵਿਅਕਤੀ ਨੇ ਦਰਜ ਕਰਵਾਇਆ ਜਿਸਦਾ ਦਾਅਵਾ ਹੈ ਕਿ ਮਾਲੀ ਨੇ ਇਕ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਜੋ ਟਿੱਪਣੀਆਂ ਕੀਤੀਆਂ, ਉਸ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ।