Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸੇ ’ਤੇ ਚੀਕਣਾ ਅਤੇ ਧਮਕੀ ਦੇਣਾ ਹਮਲਾ ਕਰਨ ਦੇ ਜੁਰਮ ਬਰਾਬਰ ਨਹੀਂ ਮੰਨਿਆ ਜਾਂਦਾ : ਸੁਪਰੀਮ ਕੋਰਟ

ਕਿਸੇ ’ਤੇ ਚੀਕਣਾ ਅਤੇ ਧਮਕੀ ਦੇਣਾ ਹਮਲਾ ਕਰਨ ਦੇ ਜੁਰਮ ਬਰਾਬਰ ਨਹੀਂ ਮੰਨਿਆ ਜਾਂਦਾ : ਸੁਪਰੀਮ ਕੋਰਟ

ਕਿਸੇ ’ਤੇ ਚੀਕਣਾ ਅਤੇ ਧਮਕੀ ਦੇਣਾ ਹਮਲਾ ਕਰਨ ਦੇ ਜੁਰਮ ਬਰਾਬਰ ਨਹੀਂ ਮੰਨਿਆ ਜਾਂਦਾ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ’ਤੇ ਚੀਕਣਾ ਅਤੇ ਧਮਕੀ ਦੇਣਾ ਹਮਲਾ ਕਰਨ ਦੇ ਜੁਰਮ ਬਰਾਬਰ ਨਹੀਂ ਮੰਨਿਆ ਜਾਂਦਾ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਹਿਸਾਨੁੱਦੀਨ ਅਮਾਨੁੱਲਾ ਦੀ ਡਿਵੀਜ਼ਨ ਬੈਂਚ ਨੇ ਇਕ ਮਾਮਲੇ ਦੀ ਸੁਣਵਾਈ ਕੀਤੀ, ਜਿਸ ਵਿਚ ਇੰਡੀਅਨ ਇੰਸਟੀਚਿਊਟ ਆਫ ਐਸਟ੍ਰੋਫਿਜ਼ਿਕਸ ਦੇ ਇਕ ਕਰਮਚਾਰੀ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 353 (ਹਮਲਾ) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਭਾਰਤੀ ਦੰਡਾਵਲੀ ਦੀ ਧਾਰਾ 353 ਦੇ ਤਹਿਤ, ਹਮਲੇ ਨੂੰ ਇਸ ਤਰ੍ਹਾਂ ਪਰਿਭਾਸ਼ਿਤ ਕਰਦਿਆਂ ਕਿਹਾ, ‘‘353 ਹਮਲਾਜਿਹੜਾ ਕੋਈ ਵੀ ਇਸ਼ਾਰਾ ਜਾਂ ਕੋਈ ਤਿਆਰੀ ਕਰਦਾ ਹੈ, ਜਿਸ ਦਾ ਮਕਸਦ ਜਾਂ ਇਹ ਜਾਣਨਾ ਹੈ ਕਿ ਇਸ ਤਰ੍ਹਾਂ ਦੇ ਇਸ਼ਾਰੇ ਜਾਂ ਤਿਆਰੀ ਨਾਲ ਮੌਜੂਦ ਕਿਸੇ ਵੀ ਵਿਅਕਤੀ ਨੂੰ ਸ਼ੱਕ ਹੋਵੇਗਾ ਕਿ ਉਹ ਇਸ਼ਾਰੇ ਜਾਂ ਤਿਆਰੀ ਕਰਨ ਵਾਲਾ ਵਿਅਕਤੀ ਉਸ ਵਿਅਕਤੀ ’ਤੇ ਅਪਰਾਧਕ ਤਾਕਤ ਦੀ ਵਰਤੋਂ ਕਰਨ ਵਾਲਾ ਹੈ, ਉਸ ਨੂੰ ਹਮਲਾਵਰ ਕਿਹਾ ਜਾਂਦਾ ਹੈ।’’

ਰਿਕਾਰਡ ’ਤੇ ਸਾਰੀ ਸਿ਼ਕਾਇਤ ’ਤੇ ਗੌਰ ਕਰਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੇ ਐਫ.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਕੇ ਗਲਤੀ ਕੀਤੀ ਕਿਉਂਕਿ ਆਈ. ਪੀ. ਸੀ. ਦੀ ਧਾਰਾ 353 ਦੇ ਤਹਿਤ ਹਮਲੇ ਦੇ ਅਪਰਾਧ ਦੀ ਕੋਈ ਵੀ ਸਮੱਗਰੀ ਇਸ ਮਾਮਲੇ ’ਚ ਪੂਰੀ ਨਹੀਂ ਸੀ। ਅਦਾਲਤ ਨੇ ਕਿਹਾ ਕਿ ਉਕਤ ਸ਼ਿਕਾਇਤ ’ਚ ਅਪੀਲਕਰਤਾ ਵਿਰੁਧ ਇਕੋ-ਇਕ ਦੋਸ਼ ਹੈ ਕਿ ਉਹ ਸਟਾਫ ਨੂੰ ਚੀਕ ਰਿਹਾ ਸੀ ਅਤੇ ਧਮਕੀਆਂ ਦੇ ਰਿਹਾ ਸੀ। ਇਹ ਅਪਣੇ ਆਪ ’ਚ ਕਿਸੇ ਵੀ ਤਰ੍ਹਾਂ ਦਾ ਹਮਲਾ ਨਹੀਂ ਮੰਨਿਆ ਜਾਵੇਗਾ। ਸਾਡੇ ਵਿਚਾਰ ’ਚ, ਹਾਈ ਕੋਰਟ ਨੇ ਇਸ ਮਾਮਲੇ ’ਚ ਦਖਲ ਨਾ ਦੇ ਕੇ ਗਲਤੀ ਕੀਤੀ। ਇਹ ਇਕ ਅਜਿਹਾ ਮਾਮਲਾ ਹੈ ਜੋ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁੱਝ ਨਹੀਂ ਹੈ। ਇਸ ਲਈ, ਨਿਆਂ ਦੇ ਉਦੇਸ਼ਾਂ ਦੀ ਪੂਰਤੀ ਲਈ, ਅਸੀਂ ਇਸ ਅਪੀਲ ਨੂੰ ਮਨਜ਼ੂਰ ਕਰਦੇ ਹਾਂ। ਅਪੀਲਕਰਤਾ ਵਿਰੁਧ ਸ਼ੁਰੂ ਕੀਤੀ ਗਈ ਸਾਰੀ ਕਾਰਵਾਈ ਨੂੰ ਰੱਦ ਕਰੋ।

Advertisement
Advertisement
Advertisement
Advertisement
Scroll to Top