Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:38 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ

ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ

ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ
-ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ ਤੇ ਝੋਨੇ ਦੀਆਂ ਢੇਰੀਆਂ ਦੀ ਨਮੀ ਖ਼ੁਦ ਕੀਤੀ ਚੈਕ
-ਮੰਡੀ ’ਚ ਸਵੇਰੇ ਜਿਣਸ ਲੈ ਕੇ ਪੁੱਜੇ ਕਿਸਾਨਾਂ ਨੇ ਤੁਰੰਤ ਵਿੱਕਰੀ ਕਰਵਾਉਣ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ
ਪਟਿਆਲਾ, 30 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੰਡੀ ਵਿਖੇ ਹੀ ਮੀਟਿੰਗ ਕੀਤੀ ਅਤੇ ਸਖ਼ਤ ਹਦਾਇਤ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ਵਿੱਚ ਬੈਠਕੇ ਆਪਣੀ ਫ਼ਸਲ ਵਿਕਣ ਦੀ ਉਡੀਕ ਨਾ ਕਰੇ । ਡਿਪਟੀ ਕਮਿਸ਼ਨਰ ਨੇ ਮੰਡੀ ’ਚ ਵਿਕਣ ਆਏ ਝੋਨੇ ਦੀਆਂ ਢੇਰੀਆਂ ਦਾ ਖ਼ੁਦ ਮੁਆਇਨਾ ਕਰਦਿਆਂ ਮੀਟਰ ਨਾਲ ਨਮੀ ਚੈਕ ਕੀਤੀ ਅਤੇ ਨਿਰਧਾਰਤ ਨਮੀ ਵਾਲੀਆਂ ਸਾਰੀਆਂ ਢੇਰੀਆਂ ਦੀ ਤੁਰੰਤ ਬੋਲੀ ਲਗਾਉਣ ਦੀ ਹਦਾਇਤ ਕੀਤੀ । ਡਾ. ਪ੍ਰੀਤੀ ਯਾਦਵ ਨੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਬਲਵੰਤ ਰਾਏ ਪਿੰਡ ਹਸਨਪੁਰ, ਗੁਰਜੀਤ ਸਿੰਘ ਪਿੰਡ ਜਾਫ਼ਰਪੁਰ ਨਾਲ ਗੱਲਬਾਤ ਕਰਕੇ ਮੰਡੀ ਪ੍ਰਬੰਧਾਂ ਦੀ ਫੀਡ ਬੈਕ ਲਈ ਤਾਂ ਕਿਸਾਨਾਂ ਨੇ ਮੰਡੀ ਪ੍ਰਬੰਧਾਂ ’ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਉਹ ਅੱਜ ਹੀ ਆਪਣਾ ਝੋਨਾ ਮੰਡੀ ਵਿੱਚ ਲੈ ਕੇ ਆਏ ਸੀ, ਜਿਸ ਦੀ ਤੁਰੰਤ ਵਿੱਕਰੀ ਹੋ ਗਈ । ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਤੇ ਖ਼ੁਰਾਕ ਸਪਲਾਈ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆੜ੍ਹਤੀਆਂ ਅਤੇ ਕਿਸਾਨਾਂ ਤੋਂ ਪ੍ਰਾਪਤ ਫੀਡ ਬੈਕ ਦੇ ਹਵਾਲੇ ਨਾਲ ਕਿਹਾ ਕਿ ਜਿਥੇ ਸ਼ੈਲਰ ਅਲਾਟਮੈਂਟ ਹੋ ਗਈ ਹੈ ਉਥੇ ਬਾਰਦਾਨਾ ਸ਼ੈਲਰ ਵੱਲੋਂ ‌ਪ੍ਰਦਾਨ ਕੀਤਾ ਜਾਵੇਗਾ ਅਤੇ ਜਿਥੇ ਹਾਲੇ ਅਲਾਟਮੈਂਟ ਨਹੀਂ ਹੋਈ ਉਥੇ ਸਰਕਾਰ ਵੱਲੋਂ ਬਾਰਦਾਨਾ ਦਿੱਤਾ ਜਾ ਰਿਹਾ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਨਮੀ ਘੱਟ-ਵੱਧ ਦੇ ਨਾਮ ’ਤੇ ਕਿਸੇ ਕਿਸਾਨ ਦੀ ਜਿਣਸ ਦੀ ਬੋਲੀ ਨਾ ਰੁਕੇ ਅਤੇ ਉਸ ਨੂੰ ਤਿਉਹਾਰ ਮੌਕੇ ਮੰਡੀਆਂ ਵਿੱਚ ਨਾ ਬੈਠਣਾ ਪਵੇ । ਇਸ ਮੌਕੇ ਏ. ਡੀ. ਸੀ. ਨਵਰੀਤ ਕੌਰ ਸੇਖੋਂ ਅਤੇ ਹੋਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top