Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਕੂਲਾ ਸਥਿਤ ਸਨਸਿਟੀ ਪਰਿਕਰਮਾ ਸੁਸਾਇਟੀ ਦੇ ਫਲੈਟ ਵਿਚ ਅੱਗ ਕਾਰਨ ਸਮਾਨ ਹੋਇਆ ਸੁਆਹ

ਪੰਚਕੂਲਾ ਸਥਿਤ ਸਨਸਿਟੀ ਪਰਿਕਰਮਾ ਸੁਸਾਇਟੀ ਦੇ ਫਲੈਟ ਵਿਚ ਅੱਗ ਕਾਰਨ ਸਮਾਨ ਹੋਇਆ ਸੁਆਹ

ਪੰਚਕੂਲਾ ਸਥਿਤ ਸਨਸਿਟੀ ਪਰਿਕਰਮਾ ਸੁਸਾਇਟੀ ਦੇ ਫਲੈਟ ਵਿਚ ਅੱਗ ਕਾਰਨ ਸਮਾਨ ਹੋਇਆ ਸੁਆਹ
ਪੰਚਕੂਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸ਼ਹਿਰ ਪੰਚਕੂਲਾ ਦੇ ਸੈਕਟਰ-20 ਸਥਿਤ ਸਨਸਿਟੀ ਪਰਿਕਰਮਾ ਸੁਸਾਇਟੀ ਦੇ ਇੱਕ ਫਲੈਟ ਵਿੱਚ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ । ਇਸ ਮੌਕੇ `ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ। ਪਰ ਫਲੈਟ ਵਿੱਚ ਰੱਖਿਆ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕਰੀਬ 9.30 ਵਜੇ ਸੁਸਾਇਟੀ ਦੇ ਇੱਕ ਫਲੈਟ ’ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ । ਮੌਕੇ `ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ । ਅੱਗ ਲੱਗਣ ਤੋਂ ਬਾਅਦ ਸੁਸਾਇਟੀ ’ਚ ਹਾਹਾਕਾਰ ਮੱਚ ਗਈ । ਮੌਕੇ `ਤੇ ਪਹੁੰਚੀ ਟੀਮ ਨੇ ਸਭ ਤੋਂ ਪਹਿਲਾਂ ਉਸ ਦੇ ਘਰੋਂ ਗੈਸ ਸਿਲੰਡਰ ਕੱਢਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ `ਤੇ ਪਹੁੰਚੀਆਂ । ਕਾਫੀ ਮਿਹਨਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ ਗਿਆ।ਫਾਇਰ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ । ਅੱਗ `ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਮੌਕੇ `ਤੇ ਫਾਇਰ ਐਂਬੂਲੈਂਸ ਵੀ ਪਹੁੰਚ ਗਈ । ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸੈਕਟਰ-20 ਥਾਣੇ ਦੇ ਅਧਿਕਾਰੀ ਮੌਕੇ `ਤੇ ਪਹੁੰਚ ਗਏ ।

Advertisement
Advertisement
Advertisement
Advertisement
Scroll to Top