Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:54 pm

+91 90915 01313 , +91 90916 01313

punjabbanni@gmail.com
punjabbani@yahoo.com

ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ

ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ

ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ
ਪਟਿਆਲਾ : ਸਿਵਲ ਸਰਜਨ ਦਫਤਰ ਵਿਖੇ ਬਤੋਰ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਸ੍ਰੀ ਪਰਵੀਨ ਕੁਮਾਰ ਗੁਪਤਾ ਸੁਪਰਡੈਂਟ ਅੰਕੜਾ, ਨਗਰ ਨਿਗਮ ਪਟਿਆਲਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਸਰਕਾਰੀ ਨੋਕਰੀ ਵਿਚ ਸੇਵਾਵਾਂ ਦੇਣ ਉਪਰੰਤ ਰਿਟਾਇਰਮੈਂਟ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆਂ ਕਿ ਮਲਕੀਤ ਸਿੰਘ ਸਹਾਇਕ ਮਲੇਰੀਆ ਅਫਸਰ ਨੇ ਤਕਰੀਬਨ 37 ਸਾਲ ਤੱਕ ਸਿਹਤ ਵਿਭਾਗ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ । ਸ੍ਰੀ ਪਰਵੀਨ ਕੁਮਾਰ ਗੁਪਤਾ ਸੁਪਰਡੈਂਟ ਅੰਕੜਾ, ਨਗਰ ਨਿਗਮ ਪਟਿਆਲਾ ਨੇ 32 ਸਾਲ ਅਪਣੀਆਂ ਸੇਵਾਂਵਾਂ ਦਿੱਤੀਆ ਹਨ । ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਬਹੁਤ ਹੀ ਇਮਾਨਦਾਰ ਅਤੇ ਮਿਹਨਤੀ ਸਨ, ਜਿਹਨਾਂ ਨੇ ਪੂਰੀ ਤਨਦੇਹੀ ਅਤੇ ਲਗਨ ਨਾਲ ਵਿਭਾਗ ਨੂੰ ਆਪਣੀਆਂ ਸੇਵਾਵਾਂ ਦਿੱਤੀਆ, ਜਿਸ ਕਰਕੇ ਇਹ ਕਰਮਚਾਰੀ ਬੇਦਾਗ ਇਸ ਦਫਤਰ ਤੋਂ ਰਿਟਾਇਰ ਹੋ ਕੇ ਜਾ ਰਹੇ ਹਨ, ਜੋ ਕਿ ਵਧਾਈ ਦੇ ਪਾਤਰ ਹਨ । ਡਾ. ਜਤਿੰਦਰ ਕਾਂਸਲ ਵੱਲੋਂ ਪ੍ਰਮਾਤਮਾਂ ਅੱਗੇ ਕਰਮਚਾਰੀਆਂ ਦੀ ਲੰਬੀ ਉਮਰ, ਸਿਹਤਯਾਬੀ ਅਤੇ ਸੇਵਾ ਮੁਕਤੀ ਤੋਂ ਬਾਅਦ ਆਪਣੇ ਘਰ ਪਰਿਵਾਰ ਵਿੱਚ ਖੁਸ਼ ਰਹਿਣ ਦੀ ਕਾਮਨਾ ਕੀਤੀ ਗਈ । ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ ਵੱਲੋਂ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ ।ਇਸ ਮੋਕੇ ਜਿਲਾ ਸਹਾਇਕ ਸਿਹਤ ਅਫਸਰ ਡਾ. ਐਸ. ਜੇ. ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਬਲਕਾਰ ਸਿੰਘ ਡੀ. ਐਮ. ਸੀ. ਡਾ. ਜਸਵਿੰਦਰ ਸਿੰਘ, ਸੁਪਡੈਂਟ ਅਮਲਾ ਸੁਖਜਿੰਦਰ ਸਿੰਘ,ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ,ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਜਿਲਾ ਬੀ. ਸੀ. ਸੀ. ਕੁਆਰਡੀਨੇਟਰ ਜਸਵੀਰ ਕੌਰ, ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ, ਸਿਹਤ ਸੁਪਰਵਾਈਜਰ ਅਨਿਲ ਗੁਰੁ ਅਤੇ ਰਣ ਸਿੰਘ ਅਤੇ ਬਾਕੀ ਸਾਰਾ ਦਫਤਰੀ ਅਮਲਾ ਹਾਜਰ ਸੀ ।

Advertisement
Advertisement
Advertisement
Advertisement
Scroll to Top