Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:21 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਕਤਲ ਕਰਨ ਵਾਲੇ ਤਿੰਨ ਵਿਚੋਂ ਦੋ ਜਣੇ ਗ੍ਰਿਫਤਾਰ

ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਕਤਲ ਕਰਨ ਵਾਲੇ ਤਿੰਨ ਵਿਚੋਂ ਦੋ ਜਣੇ ਗ੍ਰਿਫਤਾਰ

ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਕਤਲ ਕਰਨ ਵਾਲੇ ਤਿੰਨ ਵਿਚੋਂ ਦੋ ਜਣੇ ਗ੍ਰਿਫਤਾਰ
ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਪਿੰਡ ਬੁਰਜ ਸੇਮਾ `ਚ ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਤਿੰਨ ਵਿਅਕਤੀਆਂ ਨੇ ਕਤਲ ਕਰ ਦਿੱਤਾ । ਮੌਕੇ `ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ, ਜਦਕਿ ਇੱਕ ਫ਼ਰਾਰ ਹੈ।ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਾਲ ਹੀ `ਚ ਹੋਈਆਂ ਪੰਚਾਇਤ ਚੋਣਾਂ 2024 `ਚ ਸਰਬ ਸੰਮਤੀ ਨਾਲ ਪਿੰਡ ਦਾ ਪੰਚਾਇਤ ਮੈਂਬਰ ਚੁਣਿਆ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਸੀ, ਜੋ ਕਿ ਉਦੋਂ ਖੂਨੀ ਰੂਪ ਧਾਰਨ ਕਰ ਗਿਆ, ਜਦੋਂ ਮੁਲਜ਼ਮਾਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਨਤੀਜੇ ਵੱਜੋਂ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ, ਪਰੰਤੂ ਉਥੇ ਉਸ ਦੀ ਮੌਤ ਹੋ ਗਈ । ਘਟਨਾ ਦਾ ਪਤਾ ਲੱਗਣ `ਤੇ ਪੁਲਿਸ ਵੀ ਮੌਕੇ `ਤੇ ਪਹੁੰਚ ਗਈ ਅਤੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਤੀਜਾ ਮੁਲਜ਼ਮ ਫ਼ਰਾਰ ਹੋ ਗਿਆ । ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਮ੍ਰਿਤਕ ਜਗਤਾਰ ਸਿੰਘ ਦੇ ਪੁੱਤਰ ਦੇ ਬਿਆਨ `ਤੇ ਪਿੰਡ ਦੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋ ਕਥਿਤ ਆਰੋਪੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top