Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਡਾਇਰੈਕਟਰ ਵਿਜੀਲੈਂਸ ਦਿੱਤੇ ਫ਼ੀਲਡ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ

ਡਾਇਰੈਕਟਰ ਵਿਜੀਲੈਂਸ ਦਿੱਤੇ ਫ਼ੀਲਡ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ

ਡਾਇਰੈਕਟਰ ਵਿਜੀਲੈਂਸ ਦਿੱਤੇ ਫ਼ੀਲਡ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ
ਚੰਡੀਗੜ੍ਹ : ਡਾਇਰੈਕਟਰ ਵਿਜੀਲੈਂਸ ਵਰਿੰਦਰ ਕੁਮਾਰ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐਸ. ਐਸ. ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਲੋਕਾਂ ਨਾਲ ਜੁੜਨਾ ਚਾਹੀਦਾ ਹੈ ਤੇ ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ । ਵਿਜੀਲੈਂਸ ਬਿਊਰੋ ਮੁਖੀ ਨੇ ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕਿਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਵਰਿੰਦਰ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਬਿਊਰੋ ਵੱਲੋਂ 189 ਐਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ ਹਨ ।

Advertisement
Advertisement
Advertisement
Advertisement
Scroll to Top