Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ’ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਲਾਹਿਆ ਪੰਜਾਬੀ ਨੌਜਵਾਨ

ਅਮਰੀਕਾ ’ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਲਾਹਿਆ ਪੰਜਾਬੀ ਨੌਜਵਾਨ

ਅਮਰੀਕਾ ’ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਲਾਹਿਆ ਪੰਜਾਬੀ ਨੌਜਵਾਨ
ਅਮਰੀਕਾ : ਪੰਜਾਬ ਦਾ ਨੌਜਵਾਨ ਵਿਦੇਸ਼ਾਂ ਦੀ ਉਡਾਣ ਇਸ ਕਰਕੇ ਲੈਂਦਾ ਕਿ ਉਸਦੇ ਪਰਿਵਾਰ ਦੇ ਵਿੱਚ ਵਿਦੇਸ਼ ਜਾਣ ਦੇ ਵਿੱਚ ਖੁਸ਼ਹਾਲੀ ਆਵੇ ਇਸੇ ਮੰਤਵ ਨਾਲ ਸਮਾਣਾ ਦਾ ਪਿੰਡ ਕੁਤਬਨਪੁਰ ਦਾ ਨੌਜਵਾਨ ਅਮਰੀਕਾ ਗਿਆ ਸੀ ਪਰ ਉੱਥੇ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਮਿਲੀ ਜਾਣਕਾਰੀ ਮੁਤਾਬਿਕ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਅਰਮਾਨ ਸਿੰਘ ਬਾਰਵੀਂ ਤੱਕ ਪੜਾਈ ਕਰਕੇ ਪਿਛਲੇ ਸਾਲ ਮਾਰਚ ਦੇ ਵਿੱਚ ਅਮਰੀਕਾ ਗਿਆ ਸੀ । ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਰਮਾਨ ਸਿੰਘ ਨੇ ਬੀਤੇ ਦਿਨ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ। ਉਸਨੇ ਆਪਣੀ ਭੈਣ ਕੋਲੋਂ ਪੜ੍ਹਾਈ ਦੇ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਸੀ । ਅਮਰੀਕਾ ਗਏ ਨੌਜਵਾਨ ਨੇ ਆਪਣੇ ਚੰਗੇ ਭਵਿੱਖ ਦੇ ਸੁਪਨੇ ਲਏ ਹੋਏ ਸੀ ਉਸਦਾ ਇਹ ਸੁਪਨਾ ਸੀ ਕਿ ਉਹ ਆਪਣੀ ਭੈਣ ਦਾ ਚੰਗਾ ਵਿਆਹ ਕਰੇਗਾ ਅਤੇ ਉਸ ਨੂੰ ਉੱਚੇਰੀ ਸਿੱਖਿਆ ਵੀ ਦੇਵੇਗਾ । ਦੱਸ ਦਈਏ ਕਿ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਰਾਤ ਸਮੇਂ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਪੁੱਤ ਅਰਮਾਨ ਦੀ ਗੋਲੀ ਮਾਰ ਦਿੱਤੀ ਹੈ, ਜਿਸ ਕਾਰਨ ਉਸਦੀ ਮੌਤ ਹੋ ਗਈ । ਇਸ ਸੂਚਨਾ ਦੇ ਮਿਲਣ ਮਗਰੋਂ ਪੂਰੇ ਪਿੰਡ ’ਚ ਸੋਗ ਦੀ ਲਹਿਰ ਹੈ । ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਾਡੇ ਬੱਚੇ ਦੀ ਮ੍ਰਿਤਕ ਦੇਹ ਇੱਥੇ ਲਿਆਈ ਜਾਵੇ ਪੰਜਾਬ ਦੇ ਜਿਸ ਤਰ੍ਹਾਂ ਦੇ ਹਾਲਾਤ ਬਣਦੇ ਜਾ ਰਹੇ ਹਨ ਉਸ ਨੂੰ ਦੇਖਦੇ ਹੋਏ ਪੰਜਾਬ ਦੇ ਬੱਚੇ ਵਿਦੇਸ਼ਾਂ ਦੀ ਉਡਾਨ ਭਰਦੇ ਹਨ ਅਤੇ ਰੁਜ਼ਗਾਰ ਦੇ ਲਈ ਵਿਦੇਸ਼ ਜਾਂਦੇ ਹਨ, ਕੋਈ ਮਾਂ ਬਾਪ ਨਹੀਂ ਚਾਹੁੰਦਾ ਕਿ ਉਸਦਾ ਬੱਚਾ ਉਹਦੀ ਅੱਖਾਂ ਤੋਂ ਦੂਰ ਹੋਵੇ ਪਰ ਇੱਥੇ ਦੇ ਹਾਲਾਤ ਇੰਨੇ ਜਿਆਦਾ ਵਿਗੜ ਗਏ ਹਨ ਕਿ ਬੱਚੇ ਅਤੇ ਮਾਤਾ-ਪਿਤਾ ਮਜ਼ਬੂਰ ਹੋ ਕੇ ਆਪਣੇ ਬੱਚੇ ਨੂੰ ਆਪਣੇ ਅੱਖਾਂ ਤੋਂ ਦੂਰ ਕਰ ਰਹੇ ਹਨ। ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਹੁੰਦਾ ਹੈ ।

Advertisement
Advertisement
Advertisement
Advertisement
Scroll to Top