Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਸਲਮਾਨ ਖਾਨ ਅਤੇ ਜ਼ੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲਾ ਪੁਲਸ ਵਲੋਂ ਗ੍ਰਿਫ਼ਤਾਰ

ਸਲਮਾਨ ਖਾਨ ਅਤੇ ਜ਼ੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲਾ ਪੁਲਸ ਵਲੋਂ ਗ੍ਰਿਫ਼ਤਾਰ

ਸਲਮਾਨ ਖਾਨ ਅਤੇ ਜ਼ੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲਾ ਪੁਲਸ ਵਲੋਂ ਗ੍ਰਿਫ਼ਤਾਰ
ਮੁੰਬਈ : ਅਦਾਕਾਰ ਸਲਮਾਨ ਖਾਨ ਅਤੇ ਐਨਸੀਪੀ ਆਗੂ ਜ਼ੀਸ਼ਾਨ ਸਿੱਦੀਕੀ ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਕਰਨ ਦੇ ਦੋਸ਼ ਵਿੱਚ ਨੋਇਡਾ ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲੀਸ ਅਨੁਸਾਰ ਬਾਂਦਰਾ ਈਸਟ ਵਿੱਚ ਸਿੱਦੀਕੀ ਦੇ ਜਨਸੰਪਰਕ ਦਫ਼ਤਰ ਨੂੰ ਇਹ ਕਾਲ ਪ੍ਰਾਪਤ ਹੋਈ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਵਾਲਾ ਕਾਲ ਸ਼ੁੱਕਰਵਾਰ ਸ਼ਾਮ ਨੂੰ ਆਇਆ, ਜਿਸ ਵਿਚ ਵਿਅਕਤੀ ਨੇ ਜ਼ੀਸ਼ਾਨ ਸਿੱਦੀਕੀ ਅਤੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਅਤੇ ਪੈਸੇ ਦੀ ਮੰਗ ਕੀਤੀ ਸੀ । ਮੁੰਬਈ ਪੁਲਸ ਨੇ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਕਰਮਚਾਰੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਨਿਰਮਲਨਗਰ ਪੁਲਸ ਸਟੇਸ਼ਨ ‘ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਜ਼ਿਕਰ ਯੋਗ ਹੈ ਕਿ ਜ਼ੀਸ਼ਾਨ ਸਿੱਦੀਕ ਦੇ ਪਿਤਾ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਦੇ ਨਿਰਮਲ ਨਗਰ ਇਲਾਕੇ ਵਿੱਚ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ । ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਗਵਾਈ ਵਾਲੇ ਗਿਰੋਹ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ । ਇਸ ਮਾਮਲੇ ’ਚ ਹੁਣ ਤੱਕ ਮੁੰਬਈ ਪੁਲੀਸ ਨੇ 15 ਗ੍ਰਿਫ਼ਤਾਰੀਆਂ ਕੀਤੀਆਂ ਹਨ ।

Advertisement
Advertisement
Advertisement
Advertisement
Scroll to Top