ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਿਆਸੀ ਪਾਰਟੀਆਂ ਨਾਲ ਕੀਤੀ ਬੈਠਕ

ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਿਆਸੀ ਪਾਰਟੀਆਂ ਨਾਲ ਕੀਤੀ ਬੈਠਕ
ਸਮੂਹ ਚੋਣ ਹਲਕਿਆਂ ਦੀਆਂ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇਕ-ਇਕ ਸੈਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਸਿਆਸੀ ਪਾਰਟੀਆਂ ਨੂੰ ਸੌਂਪੀ
ਪਟਿਆਲਾ : 29 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਵੱਲੋ ਜ਼ਿਲ੍ਹਾ ਪਟਿਆਲਾ ਦੇ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ ਗਈ । ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮੂਹ 8 ਹਲਕਿਆਂ ਦੀੇ ਫੋਟੋ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ । ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੂਮਾਇੰਦਿਆਂ ਨੂੰ ਯੋਗਤਾ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੇ ਡਰਾਫਟ ਰੋਲ ਦਾ ਇਕ ਇਕ ਸੈਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ. ਡੀ. । ਉਹਨਾਂ ਦੱਸਿਆ ਕਿ ਇਹ ਫੋਟੋ ਵੋਟਰ ਸੂਚੀ ਜ਼ਿਲ੍ਹਾ ਚੋਣ ਦਫਤਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿੱਚ ਅਤੇ ਪੋਲਿੰਗ ਬੂਥ ਦੇ ਬੀ. ਐਲ. ਓ. ਕੋਲ ਉਪਲਬਧ ਹੈ, ਇਸ ਲਈ ਜੇਕਰ ਕੋਈ ਵੀ ਆਪਣੀ ਵੋਟ ਸਬੰਧੀ ਜਾਣਕਾਰੀ ਚਾਹੁੰਦਾ ਹੈ ਤਾਂ ਸਬੰਧਤ ਦਫਤਰਾਂ/ਬੀ. ਐਲ. ਓ. ਨਾਲ ਸੰਪਰਕ ਕਰ ਸਕਦਾ ਹੈ । ਇਸ਼ਾ ਸਿੰਗਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਕੀਤੀ ਕਿ ਉਹ ਆਪਣੀ ਆਪਣੀ ਪਾਰਟੀ ਵੱਲੋਂ ਹਰੇਕ ਪੋਲਿੰਗ ਬੂਥ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਚੋਣ ਹਲਕੇ ਵਾਈਜ਼ ਸੂਚੀ ਇਸ ਦਫਤਰ ਅਤੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਨੂੰ ਭੇਜ ਦੇਣ । ਇਸ ਮੌਕੇ ਆਮ ਆਦਮੀ ਪਾਰਟੀ ਵੱਲੋ ਸ੍ਰੀ ਸੁਖਦੇਵ ਸਿੰਘ, ਸ੍ਰੀ ਮੁਖਤਿਆਰ ਸਿੰਘ ਅਤੇ ਸ੍ਰੀ ਰਜਿੰਦਰ ਮੋਹਨ, ਸ਼ੋਮਣੀ ਅਕਾਲੀ ਦਲ ਤੋਂ ਸ੍ਰੀ ਭੋਲਾ ਸਿੰਘ, ਆਈ. ਐਨ. ਸੀ. ਪੀ. ਤੋ ਸ੍ਰੀ ਮੋਹਿੰਦਰ ਸਿੰਘ, ਸੀ.ਪੀ. ਆਈ. ਐਮ ਤੋ ਸ੍ਰੀ ਜੈ ਰਾਮ ਭਾਨਰਾ, ਬੀ. ਐਸ. ਪੀ. ਤੋ ਸ੍ਰੀ ਅਮਰ ਸਿੰਘ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਸ਼ਾਮਲ ਸਨ ।
